ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਭਰ 'ਚ ਨੇਤਰਹੀਣਾਂ ਦਾ ਸਰਵੇ ਕਰਵਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦਾ ਸਰਵੇ ਕਰਵਾਇਆ ਜਾਵੇਗਾ। ਜਿਨ੍ਹਾਂ ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਵਾਪਸ ਆ ਸਕਣ ਦੀ ਕੋਈ ਵੀ ਗੁੰਜਾਇਸ਼ ਹੈ, ਸਰਕਾਰ ਵੱਲੋਂ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ।
ਇਹ ਐਲਾਨ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨੇਤਰਹੀਣਾਂ ਦੇ ਇੱਕ ਤਿੰਨ ਮੈਂਬਰੀ ਵਫ਼ਦ ਨਾਲ ਮੁਲਾਕਾਤ ਮੌਕੇ ਕੀਤਾ ਗਿਆ। ਨੇਤਰਹੀਣਾਂ ਦੇ ਇਸ ਵਫ਼ਦ ਵੱਲੋਂ ਬਲਵਿੰਦਰ ਸਿੰਘ ਚਾਹਲ ਦੀ ਅਗਵਾਈ 'ਚ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਨਾਲ ਮੁਲਾਕਾਤ ਦੇ ਦੌਰਾਨ ਵਫ਼ਦ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਬਹੁਤ ਸਾਰੇ ਅਜਿਹੇ ਨੇਤਰਹੀਣ ਹਨ ਕਿ ਜਿਨ੍ਹਾਂ ਨੂੰ ਬੇਹਤਰ ਇਲਾਜ ਮਿਲੇ ਤਾਂ ਉਨ੍ਹਾਂ ਦੀਆਂ ਅੱਖਾਂ ਦੀ ਰੌਸ਼ਨੀ ਵਾਪਸ ਆ ਸਕਦੀ ਹੈ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਸਰਵੇ ਕਰਵਾਉਣਗੇ। ਇਸ ਮਗਰੋਂ ਸੂਬਾ ਸਰਕਾਰ ਵੱਲੋਂ ਲੋੜਵੰਦ ਲੋਕਾਂ ਲਈ ਚੰਗੀ ਸਿਹਤ ਸੰਸਥਾ ਤੋਂ ਇਲਾਜ ਯਕੀਨੀ ਬਣਾਇਆ ਜਾਵੇਗਾ।