ਪੰਜਾਬ

punjab

ETV Bharat / city

ਸੀਐਮ ਮਾਨ ਵੱਲੋਂ ਅਧਿਆਪਕਾਂ ਲਈ ਵੱਡੀ ਖੁਸ਼ਖਬਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮਾਂ ਦੇ ਹਿੱਤ ਵਿੱਚ ਵੱਡਾ ਫੈਸਲੇ ਲੈਂਦੇ ਹੋਏ ਸੂਬਾ ਦੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ ਕੀਤਾ ਹੈ। (teacher services regular)

ਸੀਐਮ ਮਾਨ ਵੱਲੋਂ ਅਧਿਆਪਕਾਂ ਲਈ ਵੱਡੀ ਖੁਸ਼ਖਬਰੀ
ਸੀਐਮ ਮਾਨ ਵੱਲੋਂ ਅਧਿਆਪਕਾਂ ਲਈ ਵੱਡੀ ਖੁਸ਼ਖਬਰੀ

By

Published : Sep 5, 2022, 10:20 PM IST

Updated : Sep 5, 2022, 10:37 PM IST

ਰੂਪਨਗਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant maan) ਨੇ ਮੁਲਾਜ਼ਮਾਂ ਦੇ ਹਿੱਤ ਵਿੱਚ ਵੱਡਾ ਫੈਸਲੇ ਲੈਂਦੇ ਹੋਏ ਸੂਬਾ ਦੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ ਕੀਤਾ ਹੈ। ਅਧਿਆਪਕ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਸਰਕਾਰ ਨੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਫੈਸਲਾ ਕੀਤਾ ਹੈ। regularize service of 8736 teachers of Punjab.

ਇਸ ਪਾਵਨ ਧਰਤੀ ਅਤੇ ਇਸ ਪਵਿੱਤਰ ਦਿਹਾੜੇ ਤੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 5442 ਐਜੂਕੇਸ਼ਨ ਸਰਵਿਸ ਪ੍ਰੋਵਾਈਡਰ 1130 ਇਨਕਲੂਸਿਵ ਐਜੂਕੇਸ਼ਨ ਟੀਚਰਜ਼ ਅਤੇ ਹੋਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇਗਾ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।


ਆਵਾਜਾਈ ਦੀਆਂ ਸਹੂਲਤਾਂ ਦੀ ਘਾਟ ਕਾਰਨ ਵਿਦਿਆਰਥਣਾਂ ਵਿੱਚ ਸਕੂਲ ਛੱਡਣ ਦੀ ਦਰ ਨੂੰ ਰੋਕਣ ਲਈ ਮੁੱਖ ਮੰਤਰੀ ਨੇ ਸੂਬਾ ਭਰ ਵਿੱਚ ਸਰਕਾਰੀ ਸਕੂਲਾਂ ਵਿਚ ਜਾਣ ਵਾਲੀਆਂ ਵਿਦਿਆਰਥਣਾਂ ਲਈ ਸ਼ਟਲ ਬੱਸ ਸੇਵਾ ਸਥਾਨਕ ਬੱਸ ਸੇਵਾ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਉਸ ਦੀਆਂ ਬੁਨਿਆਦੀ ਲੋੜਾਂ ਜਿਵੇਂ ਕਿ ਆਵਾਜਾਈ ਖੁਰਾਕ ਬੁਨਿਆਦੀ ਢਾਂਚਾ ਆਦਿ ਦਾ ਧਿਆਨ ਰੱਖਣਾ ਸਰਕਾਰ ਦਾ ਮੁੱਢਲਾ ਫਰਜ਼ ਬਣਦਾ ਹੈ।

ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਆਵਾਜਾਈ ਦੀ ਸਹੂਲਤ ਦੀ ਅਣਹੋਂਦ ਵਿੱਚ ਲੜਕੀਆਂ ਵਿੱਚ ਸਕੂਲ ਛੱਡਣ ਦੀ ਦਰ ਬਹੁਤ ਜ਼ਿਆਦਾ ਹੈ। ਇਸ ਲਈ ਅਸੀਂ ਇਸ ਵਰਤਾਰੇ ਨੂੰ ਰੋਕਣ ਲਈ ਸੂਬੇ ਦੀ ਹਰੇਕ ਬੱਚੀ ਨੂੰ ਇਹ ਸਹੂਲਤ ਦੇਣ ਦਾ ਫੈਸਲਾ ਕੀਤਾ ਹੈ
ਅਧਿਆਪਕਾਂ ਤੋਂ ਸਿਰਫ ਅਧਿਆਪਕ ਦੀ ਡਿਊਟੀ ਲੈਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਕਿਸੇ ਗੈਰ-ਅਧਿਆਪਨ ਕਾਰਜ ਲਈ ਨਹੀਂ ਵਰਤਿਆ ਜਾਵੇਗਾ।

ਉਨ੍ਹਾਂ ਨੇ ਡਿਜੀਟਲ ਸਿੱਖਿਆ ਨੂੰ ਸਮੇਂ ਦੀ ਲੋੜ ਦੱਸਦਿਆਂ ਕਿਹਾ ਕਿ ਇਸ ਦਾ ਵਿਸ਼ਵ ਪੱਧਰ ਤੇ ਮੁਕਾਬਲਾ ਕਰਨਾ ਜ਼ਰੂਰੀ ਹੈ। ਜਿਸ ਕਾਰਨ ਦਿੱਲੀ ਸਰਕਾਰ ਦੀ ਤਰਜ਼ ਤੇ ਨਵੇਂ ਅਧਿਆਪਨ ਹੁਨਰ ਹਾਸਿਲ ਕਰਨ ਲਈ ਆਕਸਫੋਰਡ ਹਾਰਵਰਡ ਅਤੇ ਹੋਰ ਨਾਮਵਰ ਯੂਨੀਵਰਸਿਟੀਆਂ ਵਿੱਚ ਅਧਿਆਪਕਾਂ ਨੂੰ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਅਧਿਆਪਕ ਦਾ ਪੁੱਤਰ ਹੋਣ ਕਰਕੇ ਉਹ ਅਧਿਆਪਕਾਂ ਦੀਆਂ ਬੁਨਿਆਦੀ ਲੋੜਾਂ ਸਮੱਸਿਆਵਾਂ ਤੇ ਹਾਲਤਾਂ ਤੋਂ ਭਲੀ ਭਾਂਤ ਵਾਕਫ਼ ਹਨ।


ਮੁੱਖ ਮੰਤਰੀ ਨੇ ਆਪਣੇ ਅਧਿਆਪਕਾਂ ਬਾਰੇ ਤਜਰਬੇ ਵੀ ਸਾਂਝੇ ਕਰਦੇ ਹੋਏ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ ਅਧਿਆਪਕਾਂ ਨੂੰ ਅੰਦੋਲਨ ਦਾ ਰਾਹ ਛੱਡਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਅਪਣਾਈਆਂ ਗਈਆਂ ਨੀਤੀਆਂ ਨੇ ਬੇਲੋੜੇ ਅੜਿੱਕੇ ਪੈਦਾ ਕੀਤੇ ਸਨ ਪਰ ਹੁਣ ਸਿੱਖਿਆ ਅਤੇ ਸਿਹਤ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਕਿਉਂਕਿ ਆਮ ਆਦਮੀ ਦੀ ਸਰਕਾਰ ਦਾ ਇਨ੍ਹਾਂ ਖੇਤਰਾਂ ਨਾਲ ਸਿੱਧਾ ਸਰੋਕਾਰ ਹੈ। ਭਗਵੰਤ ਮਾਨ ਨੇ ਅੱਗੇ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਨੂੰ ਈਕੋ-ਟੂਰਿਜ਼ਮ ਸਥਾਨਾਂ ਵੱਜੋਂ ਵਿਕਸਤ ਕਰਨ ਦਾ ਐਲਾਨ ਕੀਤਾ।


ਇਸ ਤੋਂ ਪਹਿਲਾਂ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਨੇ 100 ਸਕੂਲ ਆਫ਼ ਐਮੀਨੈਂਸ ਆਹਲਾ ਦਰਜੇ ਦੇ ਸਕੂਲ ਵਿਕਸਤ ਕਰਨ ਦਾ ਦ੍ਰਿੜ ਸੰਕਲਪ ਲਿਆ ਹੈ ਅਤੇ ਇਸ ਐਲਾਨ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਵਿਭਾਗ ਜੰਗੀ ਪੱਧਰ ਤੇ ਅਣਥੱਕ ਮਿਹਨਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਹਰੀ ਅਤੇ ਚਿੱਟੀ ਕ੍ਰਾਂਤੀ ਦੀ ਸ਼ਾਨਦਾਰ ਪ੍ਰਾਪਤੀ ਤੋਂ ਬਾਅਦ ਪੰਜਾਬ ਹੁਣ ਸਿੱਖਿਆ ਕ੍ਰਾਂਤੀ ਦਾ ਧੁਰਾ ਬਣੇਗਾ। ਆਪਣੇ ਸੰਬੋਧਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੂਲੀ ਸਿੱਖਿਆ ਦੇ ਬਜਟ ਵਿੱਚ 17 ਫੀਸਦੀ ਦੀ ਦਰ ਨਾਲ ਵਾਧਾ ਕਰਕੇ 15758 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਤਕਨੀਕੀ ਸਿੱਖਿਆ ਬਜਟ ਅਤੇ ਮੈਡੀਕਲ ਸਿੱਖਿਆ ਦੇ ਬਜਟ ਵਿੱਚ ਕ੍ਰਮਵਾਰ 47 ਫੀਸਦੀ ਅਤੇ 57 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਦੌਰਾਨ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਵੀ ਆਪਣੇ ਵਿਦਿਆਰਥੀ ਜੀਵਨ ਬਾਰੇ ਤਜਰਬੇ ਸਾਂਝੇ ਕੀਤੇ ਅਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਮੁੱਖ ਮੰਤਰੀ ਨੇ ਇਸ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ 65 ਅਧਿਆਪਕਾਂ ਅਤੇ 9 ਪ੍ਰਸ਼ਾਸਕਾਂ ਨੂੰ ਸ਼ਾਲ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ:ਭਾਰਤੀ ਕ੍ਰਿਕਟਰ ਅਰਸ਼ਦੀਪ ਦੇ ਹੱਕ ਵਿੱਚ ਨਿਤਰੇ ਸਿਆਸੀ ਆਗੂ, ਸਰਕਾਰ ਨੇ ਵਿਕੀਪੀਡੀਆ ਨੂੰ ਭੇਜਿਆ ਨੋਟਿਸ

Last Updated : Sep 5, 2022, 10:37 PM IST

ABOUT THE AUTHOR

...view details