ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਨੇ ਕਿਹਾ ਕਿ ‘ਥੀਮ ਪਾਰਕ’ ਪ੍ਰੋਜੈਕਟ 15 ਨਵੰਬਰ ਤੱਕ ਮੁਕੰਮਲ ਹੋ ਜਾਵੇਗਾ ਅਤੇ ਸਿੱਖ ਇਤਿਹਾਸ ਨੂੰ ਦਰਸਾਉਂਦਾ ਇਹ ਪ੍ਰੋਜੈਕਟ ਇੱਕ ਅਜੂਬਾ ਹੋਵੇਗਾ, ਜਿਸ ਨੂੰ ਪੰਜਾਬ ਦੀ ਜਨਤਾ ਨੂੰ ਸਮਰਪਨ ਕੀਤਾ ਜਾਵੇਗਾ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬੀਤੀ ਦੇਰ ਰਾਤ ਸ੍ਰੀ ਚਮਕੌਰ ਸਾਹਿਬ ਵਿਖੇ ਸਿੱਖ ਇਤਿਹਾਸ (Sikh History) ਨੂੰ ਦਰਸਾਉਣ ਵਾਲੇ ਆਪਣੇ ਡਰੀਮ ਪ੍ਰੋਜੈਕਟ (Dream Project) 'ਥੀਮ ਪਾਰਕ' (Theme park) ਦੀ ਪ੍ਰਗਤੀ ਦਾ ਮੌਕੇ 'ਤੇ ਜਾਇਜ਼ਾ ਲਿਆ। ਇਸ ਦੀ ਵੀਡੀਓ (Video) ਸੀ.ਐੱਮ.ਓ. ਟਵਿੱਟਰ (CMO Twitter) ਅਕਾਉਂਟ 'ਤੇ ਸਾਂਝੀ ਕੀਤੀ ਗਈ ਹੈ।
15 ਨਵੰਬਰ ਨੂੰ ਜਨਤਾ ਨੂੰ ਸਮਰਪਨ ਕੀਤਾ ਜਾਵੇਗਾ 'ਥੀਮ ਪਾਰਕ'
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀ 15 ਤਰੀਕ ਤੱਕ ਪੰਜਾਬ ਸਰਕਾਰ (Punjab Government) ਵਲੋਂ ਇਸ ਦੀ ਸ਼ੁਰੂਆਤ ਬੜੀ ਧੂਮਧਾਮ ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਵੱਡੀ ਗੱਲ ਇਹ ਹੈ ਕਿ ਸਿੱਖ ਕੌਮ ਦੀ ਪੂਰੀ ਹਿਸਟਰੀ ਇਥੇ ਤਿਆਰ ਕੀਤੀ ਜਾ ਰਹੀ ਹੈ ਅਤੇ ਇਹ ਪੂਰੀ ਦੁਨੀਆ ਵਿਚ ਸਭ ਤੋਂ ਵਧੀਆ ਹੋਵੇਗਾ। ਉਨ੍ਹਾਂ ਕਿਹਾ ਕਿ ਇਕ ਨਵਾਂ ਅਜੂਬਾ ਪੰਜਾਬ ਸਰਕਾਰ (Punjab Government) ਵਲੋਂ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਮੈਂ ਪਿਛਲੇ 4 ਸਾਲ ਤੋਂ ਦਿਨ ਰਾਤ ਮਿਹਨਤ ਕਰ ਰਿਹਾ ਹਾਂ ਅਤੇ ਪ੍ਰਮਾਤਮਾ, ਵਾਹਿਗੁਰੂ ਕਿਰਪਾ ਕਰੇ ਇਕ ਬਹੁਤ ਵਧੀਆ ਬਣੇ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਵਲੋਂ ਅਧਿਕਾਰੀਆਂ ਨੂੰ ਉਥੇ ਕੁਝ ਤਬਦੀਲੀਆਂ ਕਰਨ ਦੇ ਨਿਰਦੇਸ਼ ਵੀ ਦਿੱਤੇ।
ਦੱਸਣਯੋਗ ਹੈ ਕਿ ਸ੍ਰੀ ਚਮਕੌਰ ਸਾਹਿਬ ਵਿਖੇ 55 ਕਰੋੜ ਰੁਪਏ ਦੀ ਲਾਗਤ ਨਾਲ 'ਥੀਮ ਪਾਰਕ' (Theme park) ਦੀ ਲਾਗਤ ਤਿਆਰ ਕੀਤੀ ਗਈ ਹੈ। ਮੁੱਖ ਮੰਤਰੀ ਵਲੋਂ ਥੀਮ ਪਾਰਕ ਦੇ ਉਦਘਾਟਨ (Inauguration) ਤੋਂ ਪਹਿਲਾਂ ਆਲੇ-ਦੁਆਲੇ ਦੀਆਂ ਸਾਰੀਆਂ ਸੜਕਾਂ ਨੂੰ ਚੌੜਾ ਅਤੇ ਮਜ਼ਬੂਤੀਕਰਨ ਦੇ ਹੁਕਮ ਦਿੱਤੇ ਗਏ ਹਨ। ਇਥੇ ਹੀ ਇਹ ਵੀ ਦੱਸ ਦਈਏ ਕਿ ਪੰਜ ਤਾਂਬੇ ਦੇ ਘੋੜਿਆਂ `ਤੇ ਸਵਾਰ ਯੋਧਿਆਂ ਦਾ ਵੀ ਨਿਰਮਾਣ ਬੰਗਾਲ ਤੋਂ ਆਏ ਕਾਰੀਗਰਾਂ ਵੱਲੋਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ-ਕਿਸਾਨ ਅੰਦੋਲਨ ਦੇ 11 ਮਹੀਨੇ: ਦੇਸ਼ ਭਰ 'ਚ 3 ਘੰਟਿਆਂ ਲਈ ਪ੍ਰਦਰਸ਼ਨ