ਚੰਡੀਗੜ੍ਹ:ਅੱਜ ਸੋਮਵਾਰ ਨੂੰ ਜਰਮਨੀ bhagwant mann trade fair in Germany ਵਿੱਚ ਕਰਵਾਏ ਗਏ ਇੰਟਰਨੈਸ਼ਨਲ Trade Fair ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਹਿੱਸਾ ਲਿਆ। ਜਿਸ ਵਿੱਚ ਬਹੁਤ ਕੰਪਨੀਆਂ ਨੇ ਪੰਜਾਬ ਵਿੱਚ Invest ਕਰਨ ਦੀ ਹਾਮੀ ਭਰੀ ਹੈ ਅਤੇ ਕੰਪਨੀਆਂ ਨਾਲ ਅੱਜ ਜਰਮਨੀ ਵਿੱਚ ਮੀਟਿੰਗ ਹੋਈ ਹੈ। international trade fair in Germany
ਜਾਣਕਾਰੀ ਅਨੁਸਾਰ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 11 ਸਤੰਬਰ 2022 ਤੋਂ 18 ਸਤੰਬਰ, 2022 ਜਰਮਨੀ ਦੌਰੇ ਉੱਤੇ ਹਨ। ਪੰਜਾਬ ਵਿੱਚ ਪੂੰਜੀ ਨਿਵੇਸ਼ ਦੇ ਪ੍ਰੋਗਰਾਮ ਸਬੰਧੀ ਮੁੱਖ ਮੰਤਰੀ ਇਨਵੈਸਟ ਪੰਜਾਬ ਦੇ ਅਧਿਕਾਰੀਆਂ ਦੇ ਵਫ਼ਦ ਦੀ ਅਗਵਾਈ ਕਰਨਗੇ, ਜਿਨ੍ਹਾਂ ਵੱਲੋਂ ਜਰਮਨੀ ਵਿਖੇ ਬਰਲਿਨ, ਫਰੈਂਕਫੋਰਟ ਅਤੇ ਮਿਊਨਿਖ ਵਿਖੇ ਜਰਮਨ ਸਨਅਤਕਾਰਾਂ ਅਤੇ ਵਪਾਰੀਆਂ ਨਾਲ ਮੀਟਿੰਗਾਂ ਦੇ ਪ੍ਰੋਗਰਾਮ ਕੀਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੇ ਵਾਧੂ ਮੁੱਖ ਸਕੱਤਰ ਵੇਨੂੰ ਪ੍ਰਸਾਦ ਵੀ ਕੁਝ ਸਮਾਂ ਪਹਿਲਾਂ ਹੀ ਜਰਮਨੀ ਗਏ ਸੀ।