ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਆਪਣਾ ਪਹਿਲਾਂ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਦੇ ਚੱਲਦਿਆਂ ਸਰਕਾਰ ਵਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਅਤੇ ਵਿੱਤ ਮੰਤਰੀ ਵਲੋਂ ਕਾਰੋਬਾਰੀਆਂ ਨਾਲ ਮੀਟਿੰਗਾਂ ਦਾ ਦੌਰ ਵੀ ਲਗਾਤਾਰ ਚਲਾਇਆ ਜਾ ਰਿਹਾ ਹੈ।
ਇਸ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਹੋਰ ਵਿੱਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ। ਜਿਸ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਵੀ ਕੀਤਾ ਹੈ।
ਆਪਣੇ ਟਵੀਟ 'ਚ ਉਨ੍ਹਾਂ ਲਿਖਿਆ ਕਿ ਅੱਜ ਵਿੱਤ ਮੰਤਰੀ ਹਰਪਾਲ ਚੀਮਾ ਜੀ ਤੇ ਵਿੱਤ ਵਿਭਾਗ ਦੇ ਅਫ਼ਸਰਾਂ ਨਾਲ ਬਜਟ 'ਤੇ ਚਰਚਾ ਕੀਤੀ ਗਈ। ਇਤਿਹਾਸ 'ਚ ਪਹਿਲੀ ਵਾਰ ਤੁਹਾਡੇ ਸੁਝਾਵਾਂ ਨਾਲ ਬਜਟ ਬਣ ਰਿਹਾ ਹੈ। ਵਿੱਤ ਮੰਤਰੀ ਜੀ ਪੰਜਾਬ ਭਰ ਤੋਂ ਕਾਰੋਬਾਰੀ ਤੇ ਉਦਯੋਗਪਤੀ ਸਾਥੀਆਂ ਦੇ ਸੁਝਾਅ ਵੀ ਲੈ ਰਹੇ ਹਨ। ਦੋਸਤੋ ਇਹ ਤੁਹਾਡੀ ਆਪਣੀ ਸਰਕਾਰ ਹੈ, ਹਰ ਫੈਸਲੇ 'ਚ ਤੁਹਾਡੀ ਆਵਾਜ਼ ਗੂੰਜੇਗੀ।
ਇਸ ਤੋਂ ਪਹਿਲਾਂ ਬੀਤੇ ਦਿਨ ਵੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਦਯੋਗਪਤੀਆਂ ਦੇ ਨਾਲ ਮੁਲਾਕਾਤ ਕੀਤੀ ਗਈ ਸੀ। ਇਸ ਦੌਰਾਨ ਮੁੱਖ ਮੰਤਰੀ ਵਲੋਂ ਉਦਯੋਗਪਤੀਆਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਸਾਡੇ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ,ਪੰਜਾਬ ਦੀ ਤਰੱਕੀ ਵਿੱਚ ਆਪਣੀ ਸਾਂਝੇਦਾਰੀ ਨਿਭਾਉਣ। ਉਹਨਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦਾ ਮਹੌਲ ਅਸੀਂ ਦੇਵਾਂਗੇ, ਇਹ ਸਾਡੀ ਗਰੰਟੀ ਹੈ।
ਇਹ ਵੀ ਪੜ੍ਹੋ:ਮੁੱਖ ਮੰਤਰੀ ਮਾਨ ਦਾ ਐਲਾਨ, ਬਜਟ ਵਿੱਚ ਮਿਲੇਗੀ ਵੱਡੀ ਰਾਹਤ, ਖਜਾਨਾ ਵੀ ਜਾਵੇਗਾ ਭਰਿਆ