ਚੰਡੀਗੜ੍ਹ:ਭਗਵੰਤ ਮਾਨ ਸਰਕਾਰ ਇੱਕ ਹੋਰ ਵੱਡਾ ਫੈਸਲਾ ਲੈਣ ਜਾ ਰਹੀ ਹੈ। ਸਰਕਾਰ ਈ-ਆਫਿਸ ਸਿਸਟਮ ਵੱਲ ਵਧ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਫਸਰਾਂ ਨਾਲ ਇੱਕ ਮੀਟਿੰਗ ਕੀਤੀ ਗਈ ਹੈ। ਇਸ ਸਬੰਧੀ ਸੀਐਮ ਵੱਲੋਂ ਜਾਣਕਾਰੀ ਦਿੱਤੀ ਗਈ ਹੈ।
E-Office ਦੇ ਕਲਚਰ ਤੇ ਚਰਚਾ: ਭਗਵੰਤ ਮਾਨ ਨੇ ਕਿਹਾ ਕਿ ਸ਼ਾਸਨ ਸੁਧਾਰ ਲਈ ਅਫ਼ਸਰਾਂ ਨਾਲ ਮੀਟਿੰਗ ਦੌਰਾਨ E-Office ਦੇ ਕਲਚਰ ਨੂੰ ਅੱਗੇ ਵਧਾਉਣ ‘ਤੇ ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਹੂਲਤਾਂ ਉਨ੍ਹਾਂ ਦੇ ਦੁਆਰ ਪਹੁੰਚਾਉਣ ਲਈ ਸਰਕਾਰ ਇਸ ਕਦਮ ਵੱਲ ਵਧ ਰਹੀ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਰਕਾਰੀ ਦਫ਼ਤਰਾਂ ‘ਚ ਫਾਈਲਾਂ ਦਾ ਭਾਰ ਘਟਾਉਣ ਅਤੇ ਕੰਮ-ਕਾਜ ਨੂੰ E-Office ਵੱਲ ਲੈ ਕੇ ਜਾਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਫਾਈਲਾਂ ਦੀ ਬਜਾਇ ਹੁਣ ਆਨਲਾਈਨ ਜ਼ਰੀਏ ਕੰਮ ਕਰਨ ਉੱਪਰ ਜ਼ੋਰ ਦੇ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਇਸ ਰਾਹੀਂ ਸਰਕਾਰੀ ਦਫਤਰਾਂ ਦੇ ਕੰਮ-ਕਾਜ ਵਿੱਚ ਪਾਰਦਸ਼ਤਾ ਆਵੇਗੀ ਅਤੇ ਕੰਮ ਕਰਨ ਵਿੱਚ ਤੇਜ਼ੀ ਆਵੇਗੀ।