ਚੰਡੀਗੜ੍ਹ:ਬੀਤੇ ਦਿਨ ਪੰਜਾਬ ਕੈਬਨਿਟ ’ਚ 5 ਨਵੇਂ ਮੰਤਰੀਆਂ ਵੱਲੋਂ ਸਹੁੰ ਚੁੱਕੀ ਗਈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਭਾਗ ਵੰਡੇ ਗਏ ਹਨ। ਇਸ ਸਬੰਧੀ ਸੀਐੱਮ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ।
ਸੀਐੱਮ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਮੰਤਰੀ ਮੰਡਲ ਵਿਸਥਾਰ ਤੋਂ ਬਾਅਦ ਨਵੇਂ ਅਤੇ ਪੁਰਾਣੇ ਸਾਥੀਆਂ ਨੂੰ ਵਿਭਾਗਾਂ ਦੀ ਵੰਡ ਦੀ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ। ਮੈਨੂੰ ਪੂਰਨ ਆਸ ਹੈ ਕੀ ਇਹ ਟੀਮ ਪੂਰੀ ਇਮਾਨਦਾਰੀ ਦੇ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰੇਗੀ ਅਤੇ ਰੰਗਲਾ ਪੰਜਾਬ ਬਨਾਉਣ ‘ਚ ਅਹਿਮ ਭੂਮਿਕਾ ਨਿਭਾਏਗੀ। ਸਾਰਿਆਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੇਂ ਅਤੇ ਪੁਰਾਣੇ ਮੰਤਰੀਆਂ ਨੂੰ ਵਿਭਾਗਾ ਦੀ ਵੰਡ ਕੀਤੀ ਗਈ ਹੈ। ਜੋ ਹੇਠ ਲਿਖੇ ਮੁਤਾਬਿਕ ਹਨ...
- ਕੈਬਨਿਟ ਮੰਤਰੀ ਅਮਨ ਅਰੋੜਾ: ਸੂਚਨਾ ਅਤੇ ਲੋਕ ਸੰਪਰਕ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ, ਹਾਊਸਿੰਗ ਅਤੇ ਸ਼ਹਿਰੀ ਵਿਕਾਸ।
- ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ: ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਭੂਮੀ ਅਤੇ ਪਾਣੀ ਦੀ ਸੰਭਾਲ, ਪ੍ਰਸ਼ਾਸਨਿਕ ਸੁਧਾਰ।
- ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ: ਸੁਤੰਤਰਤਾ ਸੈਨਾਨੀ, ਰੱਖਿਆ ਸੇਵਾ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ।
- ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ:ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ, ਚੋਣ।
- ਕੈਬਨਿਟ ਮੰਤਰੀ ਅਨਮੋਲ ਗਗਨ ਮਾਨ: ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲੇ, ਨਿਵੇਸ਼ ਅਤੇ ਤਰੱਕੀ, ਕਿਰਤ ਅਤੇ ਸ਼ਿਕਾਇਤਾਂ ਦਾ ਨਿਵਾਰਨ।