ਪੰਜਾਬ

punjab

ETV Bharat / city

ਅਧਿਆਪਕ ਦਿਵਸ ਮੌਕੇ ਸੀਐੱਮ ਮਾਨ ਦਾ ਵੱਡਾ ਐਲਾਨ - Teacher day

ਅਧਿਆਪਕ ਦਿਵਸ ਮੌਕੇ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਅਧਿਆਪਕਾਂ ਦੇ ਲਈ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਸੀਐੱਮ ਮਾਨ ਨੇ ਯੂਜੀਸੀ ਦਾ 7ਵਾਂ ਪੇਅ ਸਕੇਲ ਕਮਿਸ਼ਨ ਨੂੰ ਲਾਗੂ ਕਰਨ ਦੇ ਲਈ ਪ੍ਰਵਾਨਗੀ ਦੇ ਦਿੱਤੀ ਹੈ।

cm bhagwant mann big announcement
ਸੀਐੱਮ ਮਾਨ ਦਾ ਵੱਡਾ ਐਲਾਨ

By

Published : Sep 5, 2022, 11:00 AM IST

Updated : Sep 5, 2022, 12:19 PM IST

ਚੰਡੀਗੜ੍ਹ: ਪੰਜਾਬ ਦੀ ਮਾਨ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦੇ ਲਈ ਵੱਡਾ ਐਲਾਨ ਕੀਤਾ ਗਿਆ ਹੈ। ਸੀਐੱਮ ਮਾਨ ਨੇ ਐਲਾਨ ਕਰਦੇ ਹੋਏ ਯੂਜੀਸੀ ਦਾ 7ਵਾਂ ਪੇਅ ਸਕੇਲ ਕਮਿਸ਼ਨ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਨਾਲ ਹੀ ਕੰਮ ਕਰ ਰਹੇ ਗੇਸਟ ਫੈਕਲਟੀ ਦੀ ਤਨਖਾਹ ਵਿੱਚ ਵੀ ਵਾਧਾ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈਆਂ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਗੈਸਟ ਫੈਕਿਲਟੀ ਅਧਿਆਪਕ ਰੱਖਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਨਾਲ ਸਾਰੇ ਕਾਲਜਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਾਰੇ ਕਾਲਜਾਂ ਯੂਨੀਵਰਸਿਟੀਆਂ ਵਿਚ ਯੂਜੀਸੀ ਦੇ 7ਵੇਂ ਪੇਅ ਕਮਿਸ਼ਨ ਨੂੰ ਲਾਗੂ ਕੀਤਾ ਜਾ ਰਿਹਾ ਹੈ। ਜੋ ਕਿ 1 ਅਕਤੂਬਰ 2022 ਤੋਂ ਲਾਗੂ ਹੋਵੇਗਾ।

ਸੀਐੱਮ ਮਾਨ ਦਾ ਵੱਡਾ ਐਲਾਨ

ਉਨ੍ਹਾਂ ਅੱਗੇ ਕਿਹਾ ਕਿ ਗੈਸਟ ਫੈਕਿਲਟੀ ਅਧਿਆਪਕ ਜੋ ਪਿਛਲੇ 18 ਤੋਂ 20 ਸਾਲਾਂ ਤੋਂ ਪੜ੍ਹਾ ਰਹੇ ਹਨ ਉਨ੍ਹਾਂ ਨੂੰ ਮਾਨ ਸਨਮਾਨ ਦੇ ਨਾਲ ਭੱਤੇ ਵਿੱਚ ਵੀ ਵਾਧਾ ਕੀਤਾ ਜਾਵੇਗਾ। ਸੀਐੱਮ ਮਾਨ ਨੇ ਕਿਹਾ ਕਿ ਅਧਿਆਪਕ ਭਵਿੱਖ ਅਤੇ ਨੀਹਾਂ ਨੂੰ ਮਜ਼ਬੂਤ ਕਰਨ ਦੇ ਲਈ ਆਪਣਾ ਅਹਿਮ ਯੋਗਦਾਨ ਪਾਉਂਦੇ ਹਨ ਜਿਸ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੇ ਲਈ ਲਈ ਵੱਡੇ ਵੱਡੇ ਕਦਮ ਚੁੱਕੇ ਜਾ ਰਹੇ ਹਨ।

ਕਾਬਿਲੇਗੌਰ ਹੈ ਕਿ ਪਿਛਲੇ ਲੰਬੇ ਸਮੋਂ ਅਧਿਆਪਕਾਂ ਵੱਲੋਂ 7ਵੇਂ ਪੇਅ ਕਮਿਸ਼ਨ ਨੂੰ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਵੀ ਕੀਤੇ ਗਏ। ਪਰ ਹੁਣ ਸਰਕਾਰ ਵੱਲੋਂ 7ਵੇਂ ਪੇਅ ਕਮਿਸ਼ਨ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਵੀ ਪੜੋ:ਮੋਹਾਲੀ ਦੇ ਵਿੱਚ ਝੂਲਾ ਡਿੱਗਣ ਦੇ ਮਾਮਲੇ ਵਿੱਚ FIR ਦਰਜ, ਘੱਟ ਦਿਲ ਵਾਲੇ ਨਾ ਦੇਖਣ ਇਹ ਵੀਡੀਓ

Last Updated : Sep 5, 2022, 12:19 PM IST

ABOUT THE AUTHOR

...view details