ਪੰਜਾਬ

punjab

ETV Bharat / city

CM ਮਾਨ ਦੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਭਾਵੁਕ ਸੰਦੇਸ਼

ਮਾਨਸਾ ਵਿਖੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਕੀਤੀ ਗਈ। ਇਸ ਦੌਰਾਨ ਹਰ ਕਿਸੇ ਨੇ ਨਮ ਅੱਖਾਂ ਦੇ ਨਾਲ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਂ ਸੋਗ ਸੰਦੇਸ਼ ਜਾਰੀ ਕੀਤਾ ਹੈ।

ਸੀਐੱਮ ਮਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਜਾਰੀ ਕੀਤਾ ਸੋਗ ਸੰਦੇਸ਼
ਸੀਐੱਮ ਮਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਜਾਰੀ ਕੀਤਾ ਸੋਗ ਸੰਦੇਸ਼

By

Published : Jun 8, 2022, 2:40 PM IST

Updated : Jun 8, 2022, 3:33 PM IST

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਲਈ ਮਾਨਸਾ ਦੀ ਅਨਾਜ ਮੰਡੀ ਵਿਖੇ ਅੰਤਿਮ ਅਰਦਾਸ ਕੀਤੀ ਗਈ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਚ ਲੋਕ ਪਹੁੰਚੇ। ਜਿਨ੍ਹਾਂ ਚ ਬੱਚੇ, ਜਵਾਨ ਬਜ਼ੁਰਗ ਸਾਰੇ ਸ਼ਾਮਲ ਸੀ। ਇਸ ਦੌਰਾਨ ਕਈ ਕਲਾਕਾਰ ਅਤੇ ਰਾਜਨੀਤੀਕ ਲੋਕ ਵੀ ਪਹੁੰਚੇ। ਜਿਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਹਰ ਕਿਸੇ ਦੀਆਂ ਅੱਖ ਨਮ ਸੀ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਂ ਸੋਗ ਸੰਦੇਸ਼ ਜਾਰੀ ਕੀਤਾ ਹੈ।

ਸੀਐੱਮ ਮਾਨ ਦਾ ਪਰਿਵਾਰ ਦੇ ਨਾਂ ਸੋਗ ਸੰਦੇਸ਼:

ਸਤਿਕਾਰਯੋਗ ਸਰਦਾਰ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਜੀ,

ਕੁਝ ਦਿਨ ਪਹਿਲਾਂ ਦਿਲ ਦਹਿਲਾਉਣ ਵਾਲੀ ਇਕ ਘਟਨਾ ਵਿਚ ਆਪ ਜੀ ਦੇ ਹੋਣਹਾਰ ਸਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਨੇ ਸਾਨੂੰ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੁੱਖ ਦੀ ਇਸ ਘੜੀ ਵਿੱਚ ਮੈਂ ਆਪ ਜੀ ਦੇ ਸਮੂਹ ਪਰਿਵਾਰਕ ਮੈਂਬਰਾਂ ਨਾਲ ਸ਼ਰੀਕ ਹੁੰਦਾ ਹੋਇਆ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਾ ਹਾਂ।

ਭਰ ਜਵਾਨੀ ਵਿਚ ਪੁੱਤ ਦਾ ਇਸ ਦੁਨੀਆ ਤੋਂ ਰੁਖਸਤ ਹੋ ਜਾਣਾ ਜਿੱਥੇ ਪਰਿਵਾਰ ਲਈ ਅਸਹਿ ਅਤੇ ਅਕਹਿ ਹੈ, ਉਥੇ ਹੀ ਪੰਜਾਬ, ਪੰਜਾਬੀਆਂ ਅਤੇ ਦੁਨੀਆ ਭਰ ਵਿਚ ਉਨ੍ਹਾਂ ਨੂੰ ਚਾਹੁਣ ਵਾਲਿਆਂ ਲਈ ਇਹ ਇਕ ਡੂੰਘਾ ਸਦਮਾ ਅਤੇ ਨਾ ਪੂਰਿਆ ਜਾਣਾ ਵਾਲਾ ਘਾਟਾ ਹੈ।

ਸ਼ੁਭਦੀਪ ਸਿੰਘ ਸਿੱਧੂ ਨੇ ਪੰਜਾਬੀ ਗਾਇਕੀ ਦੀ ਹੀ ਨਹੀਂ ਸਗੋਂ ਆਪਣੇ ਪਿੰਡ ਮੂਸਾ ਦੀ ਮਿੱਟੀ ਦੀ ਖੁਸ਼ਬੋ ਨੂੰ ਹੱਦਾਂ-ਸਰਹੱਦਾਂ ਤੋਂ ਵੀ ਪਾਰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਇਆ। ਸਿੱਧੂ ਮੂਸੇਵਾਲਾ ਨੇ ਭਾਵੇਂ ਗਾਇਕ ਵਜੋਂ ਵਿਸ਼ਵ ਪੱਧਰ ’ਤੇ ਨਾਮਣਾ ਖੱਟਿਆ ਪਰ ਆਪਣੇ ਜੱਦੀ ਕਿੱਤੇ ਖੇਤੀ ਨਾਲ ਜੁੜੇ ਰਹਿਣ ਅਤੇ ਆਖਰੀ ਦਮ ਤੱਕ ਮਾਪਿਆਂ ਦਾ ਪਰਛਾਵਾਂ ਬਣੇ ਰਹਿਣ ਦੀ ਵਿਲੱਖਣ ਜੀਵਨ ਜਾਚ ਸਦਕਾ ਹਜ਼ਾਰਾਂ ਨੌਜਵਾਨਾਂ ਦੇ ਦਿਲਾਂ ਨੂੰ ਟੁੰਬਿਆ ਅਤੇ ਸੇਧ ਦਿੱਤੀ।

ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੈਂ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖਸ਼ਣ।

ਇਹ ਵੀ ਪੜੋੇ:"ਜਿੰਨੀ ਹਿੰਮਤ ਨਾਲ ਪੁੱਤ ਦਾ ਸਸਕਾਰ ਕੀਤਾ, ਉੰਨੀ ਹਿੰਮਤ ਨਾਲ ਸਿੱਧੂ ਨੂੰ ਲੋਕਾਂ ਨਾਲ ਜੋੜ ਕੇ ਰੱਖਾਂਗਾ"

ਕਾਬਿਲੇਗੌਰ ਹੈ ਕਿ ਮਾਨਸਾ ਦੀ ਅਨਾਜ ਮੰਡੀ ਵਿਖੇ ਲੋਕਾਂ ਦਾ ਵੱਡਾ ਇੱਕਠ ਦੇਖਣ ਨੂੰ ਮਿਲਿਆ। ਮੂਸੇਵਾਲਾ ਦੇ ਅੰਤਿਮ ਅਰਦਾਸ ਮੌਕੇ ਹਰ ਇੱਕ ਅੱਖ ਨਮ ਸੀ। ਮੂਸੇਵਾਲਾ ਦੇ ਪਿਤਾ ਨੇ ਆਪਣੇ ਦਿਲ ਦੀਆਂ ਗੱਲਾਂ ਨੂੰ ਸਾਂਝਾ ਕਰਦਿਆਂ ਭਾਵੁਕ ਵੀ ਹੋਏ।

Last Updated : Jun 8, 2022, 3:33 PM IST

For All Latest Updates

TAGGED:

ABOUT THE AUTHOR

...view details