ਹੈਦਰਾਬਾਦ: ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਸਰਕਾਰ ਝੂਠੇ ਕੇਸਾਂ ਨੂੰ ਰੱਦ ਕਰਨ ਲਈ ਨਵਾਂ ਕਮਿਸ਼ਨ ਬਣਾ ਰਹੀ ਹੈ। ਇਹ ਕਮਿਸ਼ਨ ਪਿਛਲੇ 10 ਸਾਲਾਂ ਦੇ ਮਾਮਲਿਆਂ ਦੀ ਜਾਂਚ ਕਰੇਗਾ। ਸੀਐਮ ਭਗਵੰਤ ਮਾਨ ਦੀ ਸਰਕਾਰ ਦਾ ਮਕਸਦ ਹੈ ਕਿ ਨਿੱਜੀ ਰੰਜਿਸ਼ ਜਾਂ ਫਿਰ ਸਿਆਸੀ ਦਬਾਅ ਬਣਾਉਣ ਲਈ ਦਰਜ ਕੀਤੇ ਗਏ ਝੂਠੇ ਕੇਸਾਂ ਨੂੰ ਖਤਮ ਕੀਤਾ ਜਾਵੇ।
ਪੰਜਾਬ ਸਰਕਾਰ ਵੱਲੋਂ ਕਮਿਸ਼ਨ ਬਣਾਉਣ ਦੀ ਪ੍ਰਕੀਰਿਆ ਸ਼ੁਰੂ ਕਰ ਦਿੱਤੀ ਗਈ ਹੈ। ਨਾਲ ਹੀ ਜਾਣਕਾਰੀ ਮਿਲੀ ਹੈ ਕਿ ਇਹ ਕਮਿਸ਼ਨ 10 ਸਾਲਾਂ ਦੌਰਾਨ ਦਰਜ ਕੀਤੇ ਕੇਸਾਂ ਦੀ ਜਾਂਚ ਕਰੇਗਾ। ਜੇਕਰ ਸਰਕਾਰ ਨੂੰ ਲੋੜ ਪਈ ਤਾਂ ਪਿਛਲੇ 15 ਸਾਲਾਂ ਦੇ ਕੇਸਾਂ ਦੀ ਵੀ ਜਾਂਚ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਹੈ ਕਿ ਕਮਿਸ਼ਨ ਕਿਸੇ ਵੀ ਵਿਭਾਗ ਤੋਂ ਰਿਕਾਰਡ ਮੰਗ ਸਰਦਾ ਹੈ।