ਪੰਜਾਬ

punjab

ETV Bharat / city

4358 ਕਾਂਸਟੇਬਲ ਦੀ ਭਰਤੀ ’ਤੇ ਬੋਲੇ CM ਮਾਨ, ਜਲਦ ਦਿੱਤੇ ਜਾਣਗੇ ਨਿਯੁਕਤੀ ਪੱਤਰ

ਪੰਜਾਬ ਪੁਲਿਸ ਵਿੱਚ ਭਰਤੀ ਹੋਏ 4358 ਨੌਜਵਾਨਾਂ ਨੂੰ ਲੈਕੇ ਸੀਐਮ ਭਗਵੰਤ ਮਾਨ ਨੇ ਅਹਿਮ ਜਾਣਕਾਰੀ ਦਿੱਤੀ ਹੈ। ਸੀਐਮ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਾਡੀ ਸਰਕਾਰ ਨੇ ਪੰਜਾਬ ਪੁਲਿਸ ਲਈ ਚੁਣੇ ਗਏ 4358 ਕਾਂਸਟੇਬਲਾਂ ਦੀ ਭਰਤੀ ਪ੍ਰੀਖਿਆ ਦੇ ਨਤੀਜੇ ਨਿਰਪੱਖ ਢੰਗ ਨਾਲ ਸਿਰ੍ਹੇ ਚਾੜ੍ਹਿਆ ਹੈ।ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਚੁਣੇ ਗਏ ਬਿਨੈਕਾਰਾਂ ਨੂੰ ਡਾਕਟਰੀ ਜਾਂਚ ਅਤੇ ਤਸਦੀਕ ਤੋਂ ਬਾਅਦ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ।

4358 ਸਿਪਾਹੀਆਂ ਦੀ ਭਰਤੀ ’ਤੇ CM ਮਾਨ ਦਾ ਵੱਡਾ ਬਿਆਨ
4358 ਸਿਪਾਹੀਆਂ ਦੀ ਭਰਤੀ ’ਤੇ CM ਮਾਨ ਦਾ ਵੱਡਾ ਬਿਆਨ

By

Published : May 27, 2022, 6:16 PM IST

ਚੰਡੀਗੜ੍ਹ: ਪੰਜਾਬ ਪੁਲਿਸ ਵਿੱਚ ਭਰਤੀ ਹੋਏ 4358 ਨੌਜਵਾਨਾਂ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਮਾਨ ਸਰਕਾਰ ਨੇ ਭਰਤੀ ਪ੍ਰਕਿਰਿਆ ਨੂੰ ਸਿਰੇ ਚਾੜ੍ਹਨ ਤੇ ਮੋਹਰ ਲਗਾ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਅੱਜ ਸਾਡੀ ਸਰਕਾਰ ਨੇ ਪੰਜਾਬ ਪੁਲਿਸ ਲਈ ਚੁਣੇ ਗਏ 4358 ਕਾਂਸਟੇਬਲਾਂ ਦੀ ਭਰਤੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਸਿਰ੍ਹੇ ਚਾੜ੍ਹਿਆ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਚੁਣੇ ਗਏ ਬਿਨੈਕਾਰਾਂ ਨੂੰ ਡਾਕਟਰੀ ਜਾਂਚ ਅਤੇ ਤਸਦੀਕ ਤੋਂ ਬਾਅਦ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ।

ਪੰਜਾਬ ਪੁਲਿਸ ਦੀ ਇਹ ਭਰਤੀ ਕਾਂਗਰਸ ਸਰਕਾਰ ਵੇਲੇ ਹੋਈ ਸੀ ਪਰ ਚੋਣਾਂ ਦੇ ਚੱਲਦੇ ਇਹ ਭਰਤੀ ਪ੍ਰਕਿਰਿਆ ਸਿਰੇ ਨਹੀਂ ਚੜ੍ਹ ਸਕੀ। ਇਸ ਤੋਂ ਬਾਅਦ ਹੁਣ ਪੰਜਾਬ ਵਿੱਚ ਨਵੀਂ ਭਗਵੰਤ ਮਾਨ ਸਰਕਾਰ ਆਈ ਹੈ। ਇਸ ਭਰਤੀ ਪ੍ਰਕਿਰਿਆ ਨੂੰ ਸਿਰੇ ਚਾੜ੍ਹਨ ਦੇ ਲਈ ਵੱਡੀ ਗਿਣਤੀ ਵਿੱਚ ਨੌਜਵਾਨ ਸੜਕ ਉੱਪਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਨੌਜਵਾਨ ਆਪਣੀ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਦੀ ਮੰਗ ਕਰ ਰਹੇ ਹਨ।

ਇਸ ਵਿਰੋਧ ਤੋਂ ਬਾਅਦ ਹੁਣ ਸੀਐਮ ਭਗਵੰਤ ਮਾਨ ਦਾ ਇਸ ਭਰਤੀ ਪ੍ਰਕਿਰਿਆ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਰਕਾਰ ਨੇ ਉਨ੍ਹਾਂ ਦੀ ਭਰਤੀ ਪ੍ਰੀਖਿਆ ਦੇ ਨਤੀਜਿਆਂ ਨੂੰ ਨਿਰਪੱਖ ਢੰਗ ਨਾਲ ਸਿਰੇ ਚਾੜ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਨ੍ਹਾਂ ਨੌਜਵਾਨਾਂ ਦਾ ਮੈਡੀਕਲ ਕਰਵਾਇਆ ਜਾਵੇਗਾ। ਪੜਤਾਲ ਉਪਰੰਤ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।

ਇਹ ਵੀ ਪੜ੍ਹੋ:ਮੁਹਾਲੀ ਅਦਾਲਤ ਨੇ ਵਿਜੇ ਸਿੰਗਲਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ

For All Latest Updates

ABOUT THE AUTHOR

...view details