ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਭਰੋਸਾ ਵੀ ਜਤਾਇਆ ਕਿ ਪੰਜਾਬ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਯੋਗਦਾਨ ਪਾਉਣ ਲਈ ਕੰਮ ਕਰਦਾ ਰਹੇਗਾ।
ਪ੍ਰਧਾਨ ਮੰਤਰੀ ਦਾ ਧੰਨਵਾਦ: ਸੀਐੱਮ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਉਹ ਪੰਜਾਬ ਦੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਨ। ਜਿਨ੍ਹਾਂ ਨੇ ਉਨ੍ਹਾਂ ਦੀ ਬੇਨਤੀ ਨੂੰ ਸਵੀਕਾਰ ਕੀਤਾ ਹੈ। ਅਨਾਦ ਦੀ ਖਰੀਦ ਚ ਖੁੱਲ੍ਹੀ ਢਿੱਲ ਦੇਣ ਲਈ ਉਨ੍ਹਾਂ ਦਾ ਬਹੁਤ ਬਹੁਤ ਧੰਨਵਾਦ ਹੈ। ਨਾਲ ਹੀ ਸੀਐਮ ਮਾਨ ਨੇ ਪੀਐੱਮ ਮੋਦੀ ਦਾ ਧੰਨਵਾਦ ਕਰਦੇ ਹੋਏ ਪੰਜਾਬ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਯੋਗਦਾਨ ਪਾਉਣ ਲਈ ਤਨਦੇਹੀ ਨਾਲ ਕੰਮ ਕਰਦਾ ਰਹੇਗਾ।
ਪੰਜਾਬ ਚ ਅਨਾਜ ਦੀ ਖਰੀਦ ਮੁੜ ਸ਼ੁਰੂ: ਪੰਜਾਬ ’ਚ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਬੰਦ ਕਰ ਦਿੱਤੀ ਗਈ ਸੀ ਜਿਸ ਨੂੰ ਉਸ ਸਮੇਂ ਕੇਂਦਰ ਦੇ ਫੈਸਲੇ ਤੋਂ ਬਾਅਦ ਮੁੜ ਤੋਂ ਸ਼ੁਰੂ ਕਰ ਦਿੱਤੀ ਗਈ ਸੀ। ਇਸ ਸਬੰਧੀ ਜਾਣਕਾਰੀ ਫੂਡ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਖਰੀਦ ਏਜੰਸੀਆਂ ਦੇ ਨਾਲ ਬੈਠਕ ਹੋਈ ਸੀ। ਪੰਜਾਬ ਖੇਤੀ ਵਿਭਾਗ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਸੀ ਜਿਸ ਤੋਂ ਬਾਅਦ ਪੰਜਾਬ ਚ ਕੇਂਦਰ ਦੀਆਂ ਪੰਜ ਟੀਮਾਂ ਨੇ ਦੌਰਾ ਕੀਤਾ।
ਇਸ ਕਰਕੇ ਬੰਦ ਕੀਤੀ ਗਈ ਸੀ ਖਰੀਦ: ਕਾਬਿਲੇਗੌਰ ਹੈ ਕਿ ਪੰਜਾਬ ’ਚ ਕੇਂਦਰ ਦੀ ਖਰੀਦ ਏਜੰਸੀਆਂ ਨੇ ਕਣਕ ਦੀ ਖਰੀਦ ਨੂੰ ਬੰਦ ਕਰ ਦਿੱਤਾ ਸੀ ਜਿਸ ਦਾ ਕਾਰਨ ਸੀ ਕਿ ਐਫਸੀਆਈ ਦੇ ਨਿਯਮ ਸੀ। ਨਿਯਮਾਂ ਮੁਤਾਬਿਕ 6 ਫੀਸਦੀ ਤੋਂ ਜ਼ਿਆਦਾ ਖਰਾਬ ਦਾਣਾ ਨਹੀਂ ਲਿਆ ਜਾ ਸਕਦਾ। ਜਿਸ ਕਾਰਨ ਕਿਸਾਨਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ।
ਇਹ ਵੀ ਪੜੋ:ਹਸਪਤਾਲ ’ਚ ਅੱਗ ਲੱਗਣ ਕਾਰਨ ਹੋਏ ਕਈ ਧਮਾਕੇ, ਮੱਚਿਆ ਹੜਕੰਪ