ਚੰਡੀਗੜ੍ਹ:ਸੂਬੇ ਅੰਦਰ ਬਹੁਤ ਸਾਰੇ ਸਿਆਸੀ ਤੇ ਆਮ ਲੋਕਾਂ ਨੇ ਪੰਚਾਇਤੀ ਜ਼ਮੀਨਾਂ ’ਤੇ ਕਬਜੇ ਕੀਤੇ ਹੋਏ ਹਨ, ਜਿਹਨਾਂ ਨੂੰ ਮਾਨ ਸਰਕਾਰ ਵੱਲੋਂ ਛੁਡਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਕਈ ਵਾਰ ਬੇਨਤੀ ਕੀਤੀ ਜਾ ਚੁੱਕੀ ਹੈ ਕਿ ਜਿਸ ਵੀ ਵਿਅਕਤੀ ਨੇ ਸਰਕਾਰੀ ਜਮੀਨ ’ਤੇ ਕਬਜਾ ਕੀਤਾ ਹੋਇਆ ਹੈ ਉਹ ਆਪਣੇ ਆਪ ਛੱਡ ਦਵੇ ਨਹੀਂ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਕੜੀ ਤਹਿਤ ਬਹੁਤ ਸਾਰੇ ਲੋਕਾਂ ਨੇ ਤਾਂ ਕਬਜੇ ਛੱਡ ਦਿੱਤੇ ਹਨ, ਪਰ ਕੁਝ ਲੋਕ ਅਜੇ ਵੀ ਕਬਜੇ ਨਹੀਂ ਛੱਡ ਰਹੇ ਹਨ, ਇਸ ਹੀ ਤਹਿਤ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ।
ਇਹ ਵੀ ਪੜੋ:ਸਰਕਾਰੀ ਜ਼ਮੀਨ ਤੋਂ ਕਬਜ਼ਾ ਛੱਡਣ ਵਾਲੇ ਪਰਿਵਾਰ ਦਾ ਪੰਚਾਇਤ ਮੰਤਰੀ ਵੱਲੋਂ ਸਨਮਾਨ
ਮਾਨ ਨੇ ਦਿੱਤੀ ਚਿਤਾਵਨੀ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਤੇ ਨਾਜਇਜ਼ ਕਬਜ਼ੇ (Illegal occupation of government or panchayat lands) ਕੀਤੇ ਹੋਏ ਨੇ ਭਾਂਵੇ ਓਹ ਰਾਜਨੀਤਕ ਲੋਕ ਨੇ ਜਾਂ ਅਫਸਰ ਨੇ ਜਾਂ ਫੇਰ ਕੋਈ ਰਸੂਖਦਾਰ ਲੋਕ ਨੇ..ਓਹਨਾਂ ਨੂੰ ਮੈਂ ਅਪੀਲ ਕਰਦਾ ਹਾਂ ਕਿ 31 ਮਈ ਤੱਕ ਆਪਣੇ ਨਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਦੇ ਦੇਣ, ਨਹੀਂ ਤਾਂ ਪੁਰਾਣੇ ਖ਼ਰਚੇ ਅਤੇ ਨਵੇਂ ਪਰਚੇ ਪਾਏ ਜਾ ਸਕਦੇ ਨੇ’