ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੇ ਲੋਕਾਂ ਲਈ ਵੱਡਾ ਐਲਾਨ ਕਰਨ ਜਾ ਰਹੇ (CM Bhagwant Mann will make a big announcement today) ਹਨ। ਇਹ ਐਲਾਨ ਪੰਜਾਬੀਆਂ ਲਈ ਕਾਫੀ ਲਾਹੇਵੰਦ ਹੋ ਸਕਦਾ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਬੇਡਕਰ ਜਯੰਤੀ ਮੌਕੇ ਇਹ ਕਿਹਾ ਸੀ ਕਿ ਉਹ 16 ਅਪ੍ਰੈਲ ਨੂੰ ਪੰਜਾਬੀਆਂ ਲਈ ਵੱਡਾ ਐਲਾਨ ਕਰਨ ਜਾ ਰਹੇ ਹਨ, ਜਿਸ ਨਾਲ ਉਹਨਾਂ ਨੂੰ ਕਾਫੀ ਰਾਹਤ ਮਿਲੇਗੀ। ਦੱਸ ਦਈਏ ਕਿ ਮਾਨ ਸਰਕਾਰ ਦਾ ਅੱਜ ਮਹੀਨਾ ((one month Complete of Mann government)) ਪੂਰਾ ਹੋ ਚੁੱਕਾ ਹੈ।
ਇਹ ਵੀ ਪੜੋ:ਪੰਜਾਬ ਵਿੱਚ 18 ਅਪ੍ਰੈਲ ਤੋਂ ਲੱਗਣਗੇ ਬਲਾਕ ਸਿਹਤ ਮੇਲੇ: ਡਾ. ਵਿਜੇ ਸਿੰਗਲਾ
1 ਜੁਲਾਈ ਤੋਂ ਮਿਲੇਗੀ 300 ਯੂਨੀਟ ਮੁਫ਼ਤ ਬਿਜਲੀ :ਦੱਸ ਦਈਏ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ 300 ਯੂਨੀਟ ਮੁਫ਼ਤ ਬਿਜਲੀ (300 units free electricity) ਦੇਣ ਦਾ ਵਾਅਦਾ ਕੀਤਾ ਸੀ, ਅੱਜ ਉਹ ਪੂਰਾ ਹੋਣ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ 300 ਯੂਨੀਟ ਮੁਫ਼ਤ ਬਿਜਲੀ ਦਾ ਅੱਜ ਐਲਾਨ ਕਰਨਗੇ ਜੋ ਕਿ 1 ਜੁਲਾਈ ਤੋਂ ਮੁਫ਼ਤ ਦਿੱਤੀ ਜਾਵੇਗੀ।