ਪੰਜਾਬ

punjab

ETV Bharat / city

CM ਭਗਵੰਤ ਮਾਨ ਨੇ ਗੁਰਬਾਣੀ ਦੇ ਪ੍ਰਚਾਰ ਨੂੰ ਲੈ ਕੇ SGPC ਨੂੰ ਲਿਖਿਆ ਪੱਤਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇੱਕ ਪੱਤਰ ਲਿਖਿਆ

ਪੰਜਾਬ ਦੇ ਸੀਐਮ ਭਗਵੰਤ ਮਾਨ ਵੱਲੋਂ ਗੁਰਬਾਣੀ ਦੇ ਪ੍ਰਚਾਰ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਰਾਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਕਮੇਟੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਲੈਟੇਸਟ ਤਕਨੀਕ ਦੇ ਨਾਲ ਲੈਸ ਕੀਤਾ ਜਾਵੇ।

CM ਭਗਵੰਤ ਮਾਨ ਨੇ ਗੁਰਬਾਣੀ ਦੇ ਪ੍ਰਚਾਰ ਨੂੰ ਲੈ ਕੇ SGPC ਨੂੰ ਲਿਖਿਆ ਪੱਤਰ
CM ਭਗਵੰਤ ਮਾਨ ਨੇ ਗੁਰਬਾਣੀ ਦੇ ਪ੍ਰਚਾਰ ਨੂੰ ਲੈ ਕੇ SGPC ਨੂੰ ਲਿਖਿਆ ਪੱਤਰ

By

Published : Apr 9, 2022, 5:37 PM IST

Updated : Apr 9, 2022, 6:18 PM IST

ਚੰਡੀਗੜ੍ਹ: ਨਿੱਜੀ ਚੈਨਲ ’ਤੇ ਚੱਲ ਰਹੇ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਸਿਆਸਤ ਭਖੀ ਹੋਈ ਹੈ। ਉੱਥੇ ਹੀ ਪੰਜਾਬ ਦੇ ਸੀਐਮ ਭਗਵੰਤ ਮਾਨ ਵੱਲੋਂ ਗੁਰਬਾਣੀ ਦੇ ਪ੍ਰਚਾਰ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਰਾਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਕਮੇਟੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਲੈਟੇਸਟ ਤਕਨੀਕ ਦੇ ਨਾਲ ਲੈਸ ਕੀਤਾ ਜਾਵੇ।

ਜਿਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਗੁਰਬਾਣੀ ਨੂੰ ਪੂਰੇ ਵਿਸ਼ਵ 'ਚ ਪ੍ਰਚਾਰ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਅਤੇ ਧਰਮ ਬਣਦਾ ਹੈ। ਜਿਸ ਦੇ ਲਈ ਸ੍ਰੀ ਹਰਿਮੰਦਰ ਸਾਹਿਬ ਨੂੰ ਨਵੀਂ ਤਕਨੀਕ ਦੇ ਨਾਲ ਤਿਆਰ ਕਰਨਾ ਚਾਹੀਦਾ ਹੈ।

CM ਭਗਵੰਤ ਮਾਨ ਨੇ ਗੁਰਬਾਣੀ ਦੇ ਪ੍ਰਚਾਰ ਨੂੰ ਲੈ ਕੇ SGPC ਨੂੰ ਲਿਖਿਆ ਪੱਤਰ

ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਆਉਣ ਵਾਲਾ ਸਾਰਾ ਖਰਚ ਪੰਜਾਬ ਸਰਕਾਰ ਚੁੱਕੇਗੀ। ਰੇਡੀਓ ਅਤੇ ਸਾਰੇ ਆਧੁਨਿਕ ਸੰਸਾਧਨਾਂ ਦੇ ਜ਼ਰੀਏ ਗੁਰਬਾਣੀ ਦਾ ਪ੍ਰਸਾਰ ਕੀਤਾ ਜਾਵੇਗਾ। ਤਾਂ ਜੋ ਦੁਰ ਦੁਰਾਡੇ ਬੈਠੇ ਲੋਕ ਗੁਰਬਾਣੀ ਦਾ ਆਨੰਦ ਮਾਣ ਸਕਣ। ਕਾਬਿਲੇਗੌਰ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਇੱਕ ਨਿੱਜੀ ਚੈਨਲ ਨੂੰ ਲੈ ਕੇ ਵਿਵਾਦ ਖੜਾ ਹੋਇਆ ਪਿਆ ਹੈ। ਜਿਸ ਤੋਂ ਬਾਅਦ ਕਈ ਆਗੂਆਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਗੁਰਬਾਣੀ ਦਾ ਪਸਾਰ ਸਾਰੇ ਚੈਨਲਾਂ ’ਤੇ ਹੋਵੇ।

ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ ਭਗਵੰਤ ਦਾ ਵੱਡਾ ਐਲਾਨ

ਠਿੰਡਾ ਚ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਡਿਗਰੀ ਵੰਡ ਸਮਾਰੋਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਪਹੁੰਚੇ। ਜਿੱਥੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਜਿਸ ਦੌਰਾਨ ਭਗਵੰਤ ਮਾਨ ਕਿਹਾ...

ਪੰਜਾਬ ਸਰਕਾਰ ਨੌਜਵਾਨਾਂ ਨੂੰ ਦੇਵੇਗੀ ਨੌਕਰੀਆਂ': ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੋ ਨੌਜਵਾਨ ਵਿਦੇਸ਼ ਵਿਚ ਪੜਾਈ ਕਰਨ ਲਈ ਜਾ ਰਹੇ ਹਨ ਉਹ ਹੁਣ ਨਾ ਜਾਣ ਆਪਣੇ ਪੰਜਾਬ ਵਿੱਚ ਹੀ ਰਹਿਣ ਪੰਜਾਬ ਸਰਕਾਰ ਨੌਜਵਾਨਾਂ ਨੂੰ ਪੜ੍ਹਾਈ ਦੇ ਯੋਗਤਾ ਦੇ ਮੁਤਾਬਿਕ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਏਗੀ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਠਿੰਡਾ ਵਿੱਚ ਉਹ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਪੰਜਾਬ ਯੂਨੀਵਰਸਿਟੀ ਡਿਗਰੀਆਂ ਵੰਡ ਸਮਰੋਹ ਵਿੱਚ ਆਏ ਸੀ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਇਹ ਯੂਨੀਵਰਸਿਟੀ ਮਾਲਵੇ ਦੇ ਵਿਚ ਨੰਬਰ ਵਨ ਯੂਨੀਵਰਸਿਟੀ ਵਜੋਂ ਜਾਣੀ ਜਾਵੇਗੀ ਪੰਜਾਬ ਸਰਕਾਰ ਵੱਲੋਂ ਕਿਸੀ ਕਿਸਮ ਦੇ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਸਮੇਂ-ਸਮੇਂ ਸਿਰ ਯੂਨੀਵਰਸਿਟੀ ਨੂੰ ਫੰਡ ਮੁਹੱਈਆ ਕਰਵਾਏ ਜਾਣਗੇ।

ਇਹ ਵੀ ਪੜੋ:- ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਸੀਐੱਮ ਮਾਨ ਨੇ ਐਸਜੀਪੀਸੀ ਨੂੰ ਕੀਤੀ ਇਹ ਅਪੀਲ

Last Updated : Apr 9, 2022, 6:18 PM IST

ABOUT THE AUTHOR

...view details