ਪੰਜਾਬ

punjab

ETV Bharat / city

ਕਿਸਾਨ ਅੰਦੋਲਨ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਨੇ ਮੁਆਵਜ਼ੇ ਦਾ ਕੀਤਾ ਐਲਾਨ - ਕਿਸਾਨੀ ਸੰਘਰਸ਼

ਮੁੱਖ ਮੰਤਰੀ ਕੈਪਟਨ ਨੇ ਬੁੱਧਵਾਰ ਸ਼ਾਮ ਸ਼ਹੀਦ ਹੋਏ ਕਿਸਾਨ ਗੁਰਜੰਟ ਸਿੰਘ ਅਤੇ ਗੁਰਬਚਨ ਸਿੰਘ ਦੀ ਮੌਤ 'ਤੇ ਦੁਖ਼ ਜ਼ਾਹਰ ਕਰਦਿਆਂ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਮਦਦ ਵਜੋਂ 5-5 ਲੱਖ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਕੈਪਟਨ
ਮੁੱਖ ਮੰਤਰੀ ਕੈਪਟਨ

By

Published : Dec 3, 2020, 2:26 PM IST

ਚੰਡੀਗੜ੍ਹ: ਮੁੱਖ ਮਤੰਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਸੰਘਰਸ਼ ਦੌਰਾਨ ਬੀਤੀ ਬੁੱਧਵਾਰ ਦੋ ਕਿਸਾਨਾਂ ਗੁਰਜੰਟ ਸਿੰਘ ਅਤੇ ਗੁਰਬਚਨ ਸਿੰਘ ਦੀ ਮੌਤ 'ਤੇ ਦੁਖ਼ ਜ਼ਾਹਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੋਵਾਂ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਮਦਦ ਵੱਜੋਂ 5-5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਦੱਸਣਯੋਗ ਹੈ ਕਿ ਬੀਤੀ ਬੁੱਧਵਾਰ ਦੇਰ ਸ਼ਾਮ 60 ਸਾਲਾ ਕਿਸਾਨ ਗੁਰਜੰਟ ਸਿੰਘ ਦੀ ਬੱਛੋਆਣਾ (ਮਾਨਸਾ) ਅਤੇ ਗੁਰਬਚਨ ਸਿੰਘ ਭਿੰਡਰ ਖੁਰਦ (ਮੋਗਾ) ਦੀ ਮੌਤ ਹੋ ਗਈ ਸੀ। ਦੋਵਾਂ ਕਿਸਾਨਾਂ ਦੀ ਮੌਤ 'ਤੇ ਅਕਾਲੀ ਦਲ ਵੱਲੋਂ ਵੀ ਦੁਖ ਪ੍ਰਗਟਾਇਆ ਗਿਆ ਸੀ।

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਸੰਘਰਸ਼ ਲੰਮੇ ਸਮੇਂ ਤੋਂ ਜਾਰੀ ਹੈ। ਕੜਾਕੇ ਦੀ ਠੰਡ ਅਤੇ ਹਰ ਪਰੇਸ਼ਾਨੀ ਦਾ ਸਾਹਮਣਾ ਕਰ ਕਿਸਾਨ ਆਪਣੇ ਹੱਕ ਦੀ ਲੜਾਈ ਲੜ ਰਿਹਾ ਹੈ। ਆਪਣੇ ਸਹਿਯੋਗੀ ਦੇ ਵਿਛੜ ਜਾਣ ਤੋਂ ਬਾਅਦ ਵੀ ਕਿਸਾਨ ਆਪਣੀ ਹੋਂਦ ਨੂੰ ਬਚਾਉਣ ਲਈ ਆਰ ਪਾਰ ਦੀ ਲੰਮੀ ਲੜਾਈ ਲੜਨ ਲਈ ਤਿਆਰ ਹਨ।

ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ 'ਚ ਕੇਂਦਰ ਸਰਕਾਰ ਦੀ ਇਹ ਦੇਰੀ, ਤਬਾਹਕੁੰਨ ਨਤੀਜਿਆਂ ਦਾ ਖ਼ਦਸ਼ਾ ਵਧਾ ਰਹੀ ਹੈ।

ABOUT THE AUTHOR

...view details