ਪੰਜਾਬ

punjab

ETV Bharat / city

ਮੁੱਖ ਮੰਤਰੀ ਤੇ ਹੋਰ ਸਿਆਸੀ ਆਗੂਆਂ ਨੇ ਬਾਬਾ ਬੁੱਢਾ ਜੀ ਦੇ ਜੋੜ ਮੇਲੇ 'ਤੇ ਦਿੱਤੀਆਂ ਵਧਾਈਆਂ - ਬਾਬਾ ਬੁੱਢਾ ਜੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਬਾ ਬੁੱਢਾ ਜੀ ਦੇ ਜੋੜ ਮੇਲੇ 'ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ।

ਫ਼ੋਟੋ
ਫ਼ੋਟੋ

By

Published : Sep 6, 2020, 9:58 AM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਬਾ ਬੁੱਢਾ ਜੀ ਦੇ ਰਮਦਾਸ ਵਿਖੇ ਲੱਗਣ ਵਾਲੇ ਜੋੜ ਮੇਲੇ ਮੌਕੇ ਸਾਰੇ ਸਿੱਖ ਜਗਤ ਨੂੰ ਵਧਾਈਆਂ ਦਿੱਤੀਆਂ।

ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਜੋੜ ਮੇਲੇ ਮੌਕੇ ਵਧਾਈਆਂ ਦਿੱਤੀਆਂ।

ਦੱਸ ਦਈਏ ਬਾਬਾ ਬੁੱਢਾ ਜੀ ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹੈਡ ਗ੍ਰੰਥੀ ਸਨ। ਪੂਰਨ ਗੁਰਸਿੱਖ ਬਾਬਾ ਬੁੱਢਾ ਜੀ ਦਾ ਜਨਮ 7 ਕੱਤਕ 1563 ਬਿਕਰਮੀ ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂਂਅ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰਕੇ ਉਨ੍ਹਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।

ਇਸ ਤੋਂ ਇਲਾਵਾ ਬਾਬਾ ਜੀ ਦੀ ਯਾਦ ਵਿੱਚ ਰਮਦਾਸ ਵਿਖੇ ਹਰ ਸਾਲ ਜੋੜ ਮੇਲਾ ਲੱਗਦਾ ਹੈ।

ABOUT THE AUTHOR

...view details