ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁੱਧ ਜਾਰੀ ਸੰਘਰਸ਼ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨਾਲ ਭਲਕੇ ਮੀਟਿੰਗ ਸੱਦੀ ਹੈ। ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਹੋਵੇਗੀ। ਇਸ ਮੀਟਿੰਗ 'ਚ ਰੇਲ ਆਵਾਜ਼ਾਈ ਨੂੰ ਬਹਾਲ ਕਰਨ ਬਾਰੇ ਅਤੇ ਖੇਤੀ ਕਾਨੂੰਨਾਂ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ।
ਕੈਪਟਨ ਨੇ ਭਲਕੇ ਸੱਦੀ ਕਿਸਾਨਾਂ ਨਾਲ ਬੈਠਕ - ਕਿਸਾਨ ਜਥੇਬੰਦੀਆਂ ਨਾਲ ਮੀਟਿੰਗ
ਖੇਤੀ ਕਾਨੂੰਨਾਂ ਵਿਰੁੱਧ ਜਾਰੀ ਸੰਘਰਸ਼ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨਾਲ ਭਲਕੇ ਮੀਟਿੰਗ ਸੱਦੀ ਹੈ। ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਹੋਵੇਗੀ। ਇਸ ਮੀਟਿੰਗ 'ਚ ਰੇਲ ਆਵਾਜ਼ਾਈ ਨੂੰ ਬਹਾਲ ਕਰਨ ਬਾਰੇ ਅਤੇ ਖੇਤੀ ਕਾਨੂੰਨਾਂ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ।
ਇਹ ਮੀਟੰਗ ਉਸ ਵੇਲੇ ਹੋ ਰਹੀ ਹੈ ਜਦੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਜਾਣ ਦੀਆਂ ਤਿਆਰੀਆਂ ਕਰ ਰਹੇ ਹਨ। ਕਿਸਾਨਾਂ ਦੇ ਦਿੱਲੀ ਚਲੋਂ ਅੰਦੋਲਨ ਤੋਂ ਪਹਿਲਾਂ ਇਹ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਕਿਹੜੀਆਂ ਕਿਹੜੀਆਂ ਜਥੇਬੰਦੀਆਂ ਸ਼ਾਮਲ ਹੋਣਗੀਆਂ ਇਸ ਬਾਰੇ ਅਜੇ ਸਾਫ਼ ਨਹੀਂ ਹੋ ਸਕਿਆ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਕਿਸਾਨਾਂ ਨਾਲ ਖੇਤੀ ਕਾਨੂੰਨਾਂ ਬਾਰੇ ਦੋ ਮੀਟਿੰਗ ਕਰ ਚੁੱਕੇ ਹਨ। ਪੰਜਾਬ ਸਰਕਾਰ ਦੇ ਮੰਤਰੀ ਵੀ ਲਗਾਤਾਰ ਕਿਸਾਨਾਂ ਨਾਲ ਮੀਟਿੰਗਾਂ ਕਰ ਰਹੇ ਹਨ। ਹੁਣ ਵੇਖਣਾ ਇਹ ਹੋਵੇਗਾ ਕਿ ਭਲਕੇ ਹੋਣ ਜਾਣ ਰਹੀ ਮੀਟਿੰਗ ਵਿੱਚ ਕੀ ਫੈਸਲਾ ਹੁੰਦਾ ਹੈ।