ਚੰਡੀਗੜ੍ਹ: ਦਿੱਲੀ ਨੂੰ ਖੇਤੀ ਕਾਨੂੰਨਾਂ ਵਿਰੁੱਧ ਘੇਰਾ ਪਾਈ ਬੈਠੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਅੰਦੋਲਨ ਵਿੱਚੋਂ ਦੁੱਖ ਭਰੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਮਾਨਸਾ ਅਤੇ ਮੋਗਾ ਦੇ ਦੋ ਕਿਸਾਨਾਂ ਦੀ ਇਸ ਸੰਘਰਸ਼ ਦੌਰਾਨ ਮੌਤ ਹੋ ਗਈ ਹੈ। ਮਾਨਸਾ ਦੇ ਕਿਸਾਨ ਗੁਰਜੰਟ ਸਿੰਘ ਅਤੇ ਮੋਗਾ ਦੇ ਗੁਰਬਚਨ ਸਿੰਘ ਨੇ ਇਸ ਸੰਘਰਸ਼ ਦੌਰਾਨ ਆਪਣੀ ਸਰਬ-ਉੱਚ ਕੁਰਬਾਨੀ ਦਿੱਤੀ ਹੈ। ਇਨ੍ਹਾਂ ਕਿਸਾਨਾਂ ਦੀ ਮੌਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਦਿੱਲੀ ਪ੍ਰਦਰਸ਼ਨ 'ਚ ਕਿਸਾਨਾਂ ਦੀ ਮੌਤ 'ਤੇ ਕੈਪਟਨ ਨੇ ਜਤਾਇਆ ਦੁੱਖ, ਮਦਦ ਦਾ ਦਿੱਤਾ ਭਰੋਸਾ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਮਾਨਸਾ ਦੇ ਕਿਸਾਨ ਗੁਰਜੰਟ ਸਿੰਘ ਅਤੇ ਮੋਗਾ ਦੇ ਗੁਰਬਚਨ ਸਿੰਘ ਨੇ ਇਸ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਸਰਬ-ਉੱਚ ਕੁਰਬਾਨੀ ਦਿੱਤੀ ਹੈ। ਇਨ੍ਹਾਂ ਕਿਸਾਨਾਂ ਦੀ ਮੌਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਦਿੱਲੀ ਪ੍ਰਦਰਸ਼ਨ 'ਚ ਕਿਸਾਨਾਂ ਦੀ ਮੌਤ 'ਤੇ ਕੈਪਟਨ ਨੇ ਜਤਾਇਆ ਦੁੱਖ, ਮਦਦ ਦਾ ਦਿੱਤਾ ਭਰੋਸਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਇੱਕ ਟਵੀਟ ਸੁਨੇਹੇ ਵਿੱਚ ਕਿਹਾ ਕਿ ਦਿੱਲੀ 'ਚ ਜਾਰੀ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਵਿੱਚ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਮਾਨਸਾ ਅਤੇ ਮੋਗਾ ਦੇ ਕਿਸਾਨ ਕ੍ਰਮਵਾਰ ਗੁਰਜੰਟ ਸਿੰਘ ਅਤੇ ਗੁਰਬਚਨ ਸਿੰਘ ਦੀ ਦਿੱਲੀ ਪ੍ਰਦਰਸ਼ਨ 'ਚ ਹੋਈ ਮੌਤ ਦਾ ਡੂੰਘਾ ਦੁੱਖ ਹੈ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਦੀ ਪੂਰੀ ਵਿੱਤੀ ਅਤੇ ਹਰ ਤਰ੍ਹਾਂ ਦੀ ਮਦਦ ਕਰੇਗੀ।