ਪੰਜਾਬ

punjab

ETV Bharat / city

ਕਿਸਾਨ ਜਥੇਬੰਦੀਆਂ ਨਾਲ ਮੁੱਖ ਮੰਤਰੀ ਦੀ ਬੈਠਕ ਅੱਜ, ਹੋ ਸਕਦੈ ਵੱਡਾ ਫੈਸਲਾ - ਖੇਤੀ ਕਾਨੂੰਨ

ਖੇਤੀ ਕਾਨੂੰਨਾਂ ਵਿਰੁੱਧ ਜਾਰੀ ਸੰਘਰਸ਼ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਨਾਲ ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ 'ਚ ਰੇਲ ਆਵਾਜ਼ਾਈ ਨੂੰ ਬਹਾਲ ਕਰਨ ਬਾਰੇ ਅਤੇ ਖੇਤੀ ਕਾਨੂੰਨਾਂ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ।

CM CAPTAIN AMRINDER SINGH MEETING WITH THE FARMERS TODAY
ਕਿਸਾਨ ਜਥੇਬੰਦੀਆਂ ਨਾਲ ਮੁੱਖ ਮੰਤਰੀ ਦੀ ਬੈਠਕ 11 ਵਜੇ

By

Published : Nov 21, 2020, 8:36 AM IST

Updated : Nov 21, 2020, 11:47 AM IST

ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁੱਧ ਜਾਰੀ ਸੰਘਰਸ਼ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਨਾਲ ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ 'ਚ ਰੇਲ ਆਵਾਜ਼ਾਈ ਨੂੰ ਬਹਾਲ ਕਰਨ ਬਾਰੇ ਅਤੇ ਖੇਤੀ ਕਾਨੂੰਨਾਂ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ।

ਇਹ ਮੀਟੰਗ ਉਸ ਵੇਲੇ ਹੋ ਰਹੀ ਹੈ ਜਦੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਜਾਣ ਦੀਆਂ ਤਿਆਰੀਆਂ ਕਰ ਰਹੇ ਹਨ। ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ਤੋਂ ਪਹਿਲਾਂ ਇਹ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਕਿਹੜੀਆਂ ਕਿਹੜੀਆਂ ਜਥੇਬੰਦੀਆਂ ਸ਼ਾਮਲ ਹੋਣਗੀਆਂ ਇਸ ਬਾਰੇ ਅਜੇ ਸਾਫ਼ ਨਹੀਂ ਹੋ ਸਕਿਆ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਕਿਸਾਨਾਂ ਨਾਲ ਖੇਤੀ ਕਾਨੂੰਨਾਂ ਬਾਰੇ ਦੋ ਮੀਟਿੰਗ ਕਰ ਚੁੱਕੇ ਹਨ। ਪੰਜਾਬ ਸਰਕਾਰ ਦੇ ਮੰਤਰੀ ਵੀ ਲਗਾਤਾਰ ਕਿਸਾਨਾਂ ਨਾਲ ਮੀਟਿੰਗਾਂ ਕਰ ਰਹੇ ਹਨ। ਹੁਣ ਵੇਖਣਾ ਇਹ ਹੋਵੇਗਾ ਕਿ ਭਲਕੇ ਹੋਣ ਜਾਣ ਰਹੀ ਮੀਟਿੰਗ ਵਿੱਚ ਕੀ ਫੈਸਲਾ ਹੁੰਦਾ ਹੈ।

Last Updated : Nov 21, 2020, 11:47 AM IST

ABOUT THE AUTHOR

...view details