ਪੰਜਾਬ

punjab

ETV Bharat / city

ਕੈਪਟਨ ਦਾ ਪਲਟਵਾਰ, ਕਿਹਾ- ਕੌਮੀ ਝੰਡੇ ਦੀ ਸ਼ਾਨ ਬਾਰੇ ਚੁੱਘ ਨੂੰ ਕੀ ਪਤਾ

ਭਾਜਪਾ ਨੇਤਾ ਤਰੁਣ ਚੁੱਘ ਵੱਲੋਂ ਮੁੱਖ ਮੰਤਰੀ ਕੈਪਟਨ ਦੇ ਫੌਜੀ ਪਿਛੋਕੜ 'ਤੇ ਕੀਤੀ ਟਿੱਪਣੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿੰਦਣਯੋਗ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜਾਂ ਉਸ ਦੀ ਲੀਡਰਸ਼ਿਪ ਨੂੰ ਫੌਜ ਦੇ ਮਾਣ-ਸਤਿਕਾਰ ਜਾਂ ਕੌਮੀ ਤਿਰੰਗੇ ਦੀ ਅਹਿਮੀਅਤ ਦਾ ਕੀ ਪਤਾ।

ਕੈਪਟਨ
ਕੈਪਟਨ

By

Published : Jan 30, 2021, 8:37 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨੇਤਾ ਤਰੁਣ ਚੁੱਘ ਵੱਲੋਂ ਉਨ੍ਹਾਂ ਦੇ ਫੌਜੀ ਪਿਛੋਕੜ 'ਤੇ ਕੀਤੀ ਟਿੱਪਣੀ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਜਾਂ ਉਸ ਦੀ ਲੀਡਰਸ਼ਿਪ ਨੂੰ ਫੌਜ ਦੇ ਮਾਣ-ਸਤਿਕਾਰ ਜਾਂ ਕੌਮੀ ਤਿਰੰਗੇ ਦੀ ਅਹਿਮੀਅਤ ਦਾ ਕੀ ਪਤਾ। ਉਨ੍ਹਾਂ ਕਿਹਾ ਕਿ ਹਰੇਕ ਦੂਜੇ ਦਿਨ ਸਰਹੱਦਾਂ 'ਤੋਂ ਪੰਜਾਬੀ ਭਰਾਵਾਂ ਦੀਆਂ ਦੇਹਾਂ ਤਿਰੰਗੇ 'ਚ ਲਿਪਟ ਕੇ ਆਉਂਦੀਆਂ ਹਨ ਅਤੇ ਇਸ ਦੀ ਪੀੜਾ ਦਾ ਅਹਿਸਾਸ ਅਸੀਂ ਹੀ ਜਾਣਦੇ ਹਾਂ।

ਭਾਜਪਾ ਨੂੰ ਫ਼ੌਜੀਆਂ ਨਾਲ ਨਹੀਂ ਕੋਈ ਹਮਦਰਦੀ

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਫ਼ੌਜੀਆਂ ਨਾਲ ਕੋਈ ਹਮਦਰਦੀ ਜਾਂ ਸੰਵੇਦਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਚੁੱਘ ਅਤੇ ਨਾ ਹੀ ਉਨ੍ਹਾਂ ਦੀ ਪਾਰਟੀ ਉਨ੍ਹਾਂ ਫ਼ੌਜੀਆਂ ਦੀ ਵੇਦਨਾ ਨੂੰ ਸਮਝ ਸਕਦੇ ਜੋ ਆਪਣੇ ਪਿਤਾ ਅਤੇ ਭਰਾਵਾਂ ਉਪਰ ਹੱਕ ਮੰਗਣ ਉਤੇ ਤਸ਼ੱਦਦ ਢਾਹੇ ਜਾਣ ਅਤੇ ਹੰਝੂ ਗੈਸ ਦੇ ਗੋਲੇ ਵਰ੍ਹਦੇ ਦੇਖਦੇ ਹਨ।

ਚੁੱਘ ਜਾਣ ਬੁੱਝ ਕੇ ਫੌਜੀਆਂ ਲਈ ਕਰ ਰਹੇ ਕੂੜ ਪ੍ਰਚਾਰ

ਮੁੱਖ ਮੰਤਰੀ ਨੇ ਕਿਹਾ ਕਿ ਚੁੱਘ ਦੇਸ਼ ਦੀਆਂ ਸਰਹੱਦਾਂ 'ਤੇ ਮੁਲਕ ਦੀ ਰਾਖੀ ਲਈ ਲੜ੍ਹ ਰਹੇ ਬਹਾਦਰ ਭਾਰਤੀ ਫ਼ੌਜੀਆਂ ਦੇ ਮਾਣ-ਸਤਿਕਾਰ ਨਾਲ ਸਬੰਧਤ ਮੁੱਦੇ ਉਤੇ ਜਾਣ-ਬੁੱਝ ਕੇ ਕੂੜ ਪ੍ਰਚਾਰ ਕਰ ਰਹੇ ਹਨ। ਲੋਕਾਂ ਨੂੰ ਬੇਬੁਨਿਆਦ ਦੋਸ਼ਾਂ ਰਾਹੀਂ ਗੁੰਮਰਾਹ ਕਰਨ ਲਈ ਚੁੱਘ ਉਤੇ ਵਰ੍ਹਦਿਆਂ ਗੁੱਸੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ਮੇਰੇ ਬਿਆਨ ਵਿੱਚ ਕੀ ਗਲਤ ਹੈ ਕਿ ਕਿਸਾਨਾਂ ਨੂੰ ਬਦਨਾਮ ਕਰਨ ਨਾਲ ਸਾਡੀਆਂ ਹਥਿਆਰਬੰਦ ਫੌਜਾਂ ਦਾ ਮਨੋਬਲ਼ ਟੁੱਟ ਜਾਵੇਗਾ,ਜਿਨ੍ਹਾਂ ਵਿੱਚ 20 ਫੀਸਦੀ ਫੌਜੀ ਪੰਜਾਬ ਹਨ। ਇਸ ਨਾਲ ਗਣਤੰਤਰ ਦਿਵਸ ਦੀ ਮਰਿਆਦਾ ਦਾ ਨਿਰਾਦਰ ਕਿਵੇਂ ਹੋ ਗਿਆ ਅਤੇ ਮੇਰਾ ਤਾਂ ਖੁਦ ਫੌਜੀ ਪਿਛੋਕੜ ਹੈ।

ਭਾਜਪਾ ਦੇ ਆਪਣੇ ਸਮਰਥਕ ਸ਼ਾਮਲ

ਮੁੱਖ ਮੰਤਰੀ ਨੇ ਆਪਣੀ ਗੱਲ ਦੁਹਰਾਉਂਦਿਆਂ ਕਿਹਾ ਕਿ ਉਹ ਵਿਸ਼ਵਾਸ ਨਹੀਂ ਕਰਦੇ ਕਿ ਸਮੱਸਿਆ ਖੜ੍ਹੀ ਕਰਨ ਵਾਲੇ ਕਿਸਾਨ ਸਨ। ਉਨ੍ਹਾਂ ਕਿਹਾ ਕਿ ਸ਼ਰਾਰਤੀ ਤੱਤਾਂ ਵਿੱਚ ਭਾਜਪਾ ਦੇ ਆਪਣੇ ਸਮਰਥਕ ਸ਼ਾਮਲ ਸਨ, ਜਿਨ੍ਹਾਂ ਨੂੰ ਗਣਤੰਤਰ ਦਿਵਸ ਮੌਕੇ ਕੌਮੀ ਰਾਜਧਾਨੀ ਵਿੱਚ ਇਤਿਹਾਸਕ ਲਾਲ ਕਿਲ੍ਹੇ ਵਿਖੇ ਗੜਬੜ ਫੈਲਾਉਣ ਲਈ ਭੜਕਾਉਂਦੇ ਵੇਖਿਆ ਗਿਆ। ਉਨ੍ਹਾਂ ਨੇ ਇਸ ਘਟਨਾ ਦੀ ਵਿਸਥਾਰਤ ਜਾਂਚ ਕਰਨ ਦੀ ਆਪਣੀ ਮੰਗ ਦੁਹਰਾਉਂਦਿਆਂ ਕਿਹਾ ਕਿ ਇਸ ਗੱਲ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ ਕਿ ਕਿਸ ਨੇ ਸਾਜਿਸ਼ ਰਚੀ ਅਤੇ ਇਹ ਪਤਾ ਲੱਗਾ ਕਿ ਕਿਸੇ ਰਾਜਸੀ ਪਾਰਟੀ ਜਾਂ ਕਿਸੇ ਤੀਜੇ ਮੁਲਕ ਦਾ ਹੱਥ ਤਾਂ ਨਹੀਂ।

ਮੁੱਖ ਮੰਤਰੀ ਨੇ ਹਵਾਲਾ ਦਿੰਦਿਆ ਉਨ੍ਹਾਂ ਕਿਹਾ ਕਿ ਭਾਜਪਾ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੀ ਹੋਈ ਸੂਬੇ ਵਿੱਚ ਸਮੱਸਿਆ ਖੜ੍ਹੀ ਹੁੰਦੀ ਦੇਖਣਾ ਚਾਹੁੰਦੀ ਹੈ। ਉਨ੍ਹਾਂ ਸੱਤਾਧਾਰੀ ਪਾਰਟੀ ਨੂੰ ਆਪਣੇ ਸੌੜੇ ਰਾਜਸੀ ਹਿੱਤਾਂ ਦੀ ਪੂਰਤੀ ਲਈ ਕੌਮੀ ਸੁਰੱਖਿਆ ਨਾਲ ਸਮਝੌਤਾ ਕਰਨ ਲਈ ਚਿਤਾਵਨੀ ਦਿੰਦਿਆਂ ਪੁੱਛਿਆ, “ਉਹ ਪਾਕਿਸਤਾਨ ਤੇ ਚੀਨ ਦੇ ਵਧਦੇ ਖ਼ਤਰੇ ਅਤੇ ਪੰਜਾਬ ਵਿੱਚ ਡਰੋਨਾਂ ਰਾਹੀਂ ਹਥਿਆਰਾਂ ਦੀ ਤਸਕਰੀ ਦੇ ਵਧਦੇ ਕੇਸਾਂ ਨੂੰ ਕਿਉਂ ਨਜ਼ਰ-ਅੰਦਾਜ਼ ਕਰ ਰਹੇ ਹਨ।”

ABOUT THE AUTHOR

...view details