ਚੰਡੀਗੜ੍ਹ: ਸੂਬੇ ਵਿੱਚ ਪੈ ਰਹੇ ਮੀਂਹ ਦੇ ਪਾਣੀ ਕਰਕੇ ਕਈ ਜ਼ਿਲ੍ਹਿਆਂ ਦੀ ਸਥਿਤੀ ਹੜ੍ਹ ਵਰਗੀ ਹੋ ਗਈ ਹੈ ਤੇ ਲੋਕਾਂ ਦਾ ਕਾਫ਼ੀ ਨੁਕਸਾਨ ਹੋ ਰਿਹਾ ਹੈ। ਇਸ ਦੇ ਮੱਦਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ, ਪਟਿਆਲਾ, ਸੰਗਰੂਰ ਤੇ ਬਠਿੰਡਾ ਦੇ ਡਿਪਟੀ ਕਮਿਸ਼ਨਰਾਂ ਨੂੰ ਸਾਵਧਾਨ ਰਹਿਣ ਤੇ ਹਰ ਤਰ੍ਹਾਂ ਦੇ ਹਾਲਾਤਾਂ ਤੋਂ ਨਿਪਟਣ ਲਈ ਤਿਆਰ ਰਹਿਣ ਦਾ ਹੁਕਮ ਦਿੱਤਾ ਹੈ।
ਸਾਵਧਾਨ ਹੋ ਜਾਣ ਡਿਪਟੀ ਕਮਿਸ਼ਨਰ! - chandigarh
ਸੂਬੇ ਵਿੱਚ ਪਿਛਲੇ 2 ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਹੜ੍ਹ ਦੀ ਸਥਿਤੀ ਬਣ ਗਈ ਹੈ ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ, ਪਟਿਆਲਾਸ, ਸੰਗਰੂਰ ਤੇ ਬਠਿੰਡਾ ਦੇ ਡਿਪਟੀ ਕਮਿਸ਼ਨਰਾਂ ਨਾਲ ਗੱਲਬਾਤ ਕੀਤੀ।
ਫ਼ੋਟੋ
ਦੱਸ ਦਈਏ, ਸੂਬੇ ਵਿੱਚ ਮਾਨਸੂਨ ਨੇ ਦਸਤਕ ਦੇ ਦਿੱਤੀ ਤੇ ਰੋਜ਼ਾਨਾਂ ਕਾਫ਼ੀ ਮੀਂਹ ਪੈ ਰਿਹਾ ਹੈ। ਇਸ ਕਰਕੇ ਮੀਂਹ ਦਾ ਪਾਣੀ ਸੜਕਾਂ ਤੇ ਗਲੀਆਂ ਵਿੱਚ ਜਮ੍ਹਾ ਹੋ ਗਿਆ ਤੇ ਨਾਲ ਹੀ ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ। ਇਸ ਦੇ ਚਲਦਿਆਂ ਲੋਕ ਘਰਾਂ ਵਿੱਚ ਕੈਦੀਆਂ ਵਾਂਗੂ ਰਹਿ ਰਹੇ ਹਨ ਤੇ ਉਨ੍ਹਾਂ ਦੇ ਸਮਾਨ ਦਾ ਵੀ ਕਾਫ਼ੀ ਨੁਕਸਾਨ ਹੋ ਗਿਆ ਹੈ।