ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪੰਜਾਬ ਕਾਂਗਰਸ 'ਚ ਮੁੜ ਪੈਦਾ ਹੋਏ ਕਲੇਸ਼ ਵਿਚਾਲੇ ਕੈਬਨਿਟ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਨੇ ਸਵੇਰੇ 10 ਵਜੇ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਦਰਅਸਲ, ਪੰਜਾਬ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਦੀ ਸਿਆਸਤ 'ਚ ਸਿਆਸੀ ਮਾਹੌਲ ਗਰਮ ਹੋ ਗਿਆ ਹੈ।
ਸਿੱਧੂ ਦੇ ਸਮਰਥਨ 'ਚ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ, ਪਰਗਟ ਸਿੰਘ, ਖਜਾਨਚੀ ਗੁਲਜ਼ਾਰ ਇੰਦਰ ਚਾਹਲ, ਅਤੇ ਜਨਰਲ ਸਕੱਤਰ ਯੋਗਿੰਦਰ ਢੀਂਗਰਾ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ਿਆਂ ਦੀ ਝੜੀ ਮਗਰੋਂ ਸਿੱਧੂ ਦੀ ਪਟਿਆਲਾ ਰਿਹਾਇਸ਼ ਦੇ ਹਲਚੱਲ ਤੇਜ਼ ਹੋ ਗਈ ਅਤੇ ਤਮਾਮ ਕਾਂਗਰਸੀ ਲੀਡਰ ਸਿੱਧੂ ਨੂੰ ਮਿਲਣ ਲਈ ਪਹੁੰਚ ਗਏ।
ਨਵਜੋਤ ਸਿੰਘ ਸਿੱਧੂ ਦੇ ਅਸਤੀਫੇ 'ਤੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੇਰ ਰਾਤ ਤੱਕ ਆਪਣੇ ਵਜ਼ੀਰਾਂ ਦੇ ਨਾਲ ਬੈਠਕ ਕੀਤੀ, ਪਰ ਇਸ ਦਾ ਕੋਈ ਹੱਲ ਨਹੀਂ ਨਿਕਲ ਸਕਿਆ। ਉਹ ਜਲਦ ਹੀ ਸਿੱਧੂ ਨੂੰ ਮਨਾ ਲੈਣਗੇ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਨਾਰਾਜ਼ ਹਨ ਤਾਂ ਉਨ੍ਹਾਂ ਨਾਲ ਗੱਲ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, "ਸਿੱਧੂ ਸਾਡੇ ਪ੍ਰਧਾਨ ਹਨ ਅਤੇ ਉਹ ਇੱਕ ਚੰਗੇ ਨੇਤਾ ਹਨ। ਮੈਨੂੰ ਉਨ੍ਹਾਂ ਨਾਲ ਕੋਈ ਨਾਰਾਜ਼ਗੀ ਨਹੀਂ ਹੈ।"
ਦਸ ਦਈਏ ਕਿ ਸਿੱਧੂ ਨੇ 18 ਜੁਲਾਈ ਨੂੰ ਹੀ ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਸਾਂਭਿਆ ਸੀ। ਸਿੱਧੂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ 'ਚ ਕਿਹਾ ਕਿ "ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ।" ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਮੁੜ ਸਿਆਸੀ ਭੂਚਾਲ ਆ ਗਿਆ ਹੈ। ਹਾਲਾਂਕਿ ਸਿੱਧੂ ਨੇ ਕਿਹਾ ਹੈ ਕਿ ਉਹ ਕਾਂਗਰਸ ਵਿੱਚ ਹੀ ਰਹਿਣਗੇ। ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਮੈਂਬਰ ਬਣੇ ਰਹਿਣਗੇ।
ਇਹ ਵੀ ਪੜ੍ਹੋ : ਕੀ ਸਿੱਧੂ ਦੀ ਹੋਵੇਗੀ ਦੁਬਾਰਾ ENTRY, ਕੀ ਕੈਪਟਨ ਕਰਨਗੇ ਵੱਡਾ ਧਮਾਕਾ ?