ਚੰਡੀਗੜ੍ਹ: ਪੇਂਡੂ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ (Chief Minister Charanjit Singh Channi) ਨੇ ਚਮਕੌਰ ਸਾਹਿਬ ਹਲਕੇ ਦੇ ਖਰੜ ਬਲਾਕ ਦੇ 35 ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 68 ਕਰੋੜ ਰੁਪਏ ਖਰਚਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ (Chief Minister ) ਨੇ ਇਲਾਕੇ ਦੇ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ (Nagar Panchayat) ਵਜੋਂ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ ਹੈ।ਇਸ ਮੌਕੇ ਮੁੱਖ ਮੰਤਰੀ ਚੰਨੀ (CM Channy) ਵੱਲੋਂ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ (Panchayat) ਨੂੰ 14 ਕਰੋੜ ਰੁਪਏ ਦੇ ਚੈੱਕ ਸੌਂਪੇ ਗਏ ਹਨ, ਜਦਕਿ 54 ਕਰੋੜ ਰੁਪਏ ਦੇ ਹੋਰ ਵਿਕਾਸ ਕਾਰਜਾਂ ਦੀ ਮਨਜ਼ੂਰੀ ਵੀ ਦਿੱਤੀ ਹੈ।
ਮੁੱਖ ਮੰਤਰੀ ਚੰਨੀ (CM Channy) ਨੇ ਚਮਕੌਰ ਸਾਹਿਬ ਹਲਕੇ ਦੇ ਦੌਰੇ ਦੇ ਚੌਥੇ ਦਿਨ ਦੀ ਸ਼ੁਰੂਆਤ ਐੱਸ.ਏ.ਐੱਸ. ਨਗਰ (S.A.S. NAGAR) ਜ਼ਿਲ੍ਹੇ ਦੇ ਬਲਾਕ ਖਰੜ ਵਿੱਚ ਪੈਂਦੇ ਪਿੰਡ ਘੜੂੰਆਂ ਤੋਂ ਕੀਤੀ ਜੋ ਇਸ ਹਲਕੇ ਦਾ ਹੀ ਹਿੱਸਾ ਹੈ। ਉਨ੍ਹਾਂ ਨੇ ਘੜੂੰਆਂ ਤੋਂ ਇਲਾਵਾ ਗੜਾਂਗਾ, ਬਡਾਲਾ ਪਿੰਡਾਂ ਵਿਖੇ ਵੱਖ-ਵੱਖ ਸਮਾਗਮਾਂ ਦੌਰਾਨ 35 ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈੱਕ ਵੰਡੇ।
ਘੜੂੰਆਂ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਚੰਨੀ (CM Channy) ਨੇ ਕਿਹਾ ਕਿ ਇਸ ਪਿੰਡ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਨੇੜਲੇ ਪਿੰਡਾਂ ਨੂੰ ਵੀ ਵੱਡਾ ਲਾਭ ਮਿਲੇਗਾ।
ਮੁੱਖ ਮੰਤਰੀ ਚੰਨੀ (CM Channy) ਨੇ ਪਿੰਡ ਵਿੱਚ ਸਥਿਤ ਪਾਵਨ ਸਰੋਵਰ ਦੇ ਨਵੀਨੀਕਰਨ ਲਈ 3.25 ਕਰੋੜ ਰੁਪਏ ਖਰਚਣ ਦਾ ਵੀ ਐਲਾਨ ਕਰਦੇ ਹੋਏ ਕਿਹਾ ਕਿ ਇਸ ਦੇ ਸੁੰਦਰੀਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸੈਰ-ਸਪਾਟੇ ਵਜੋਂ ਵਿਕਸਤ ਕੀਤਾ ਜਾਵੇਗਾ। ਪਿੰਡ ਲਈ ਮੁੱਖ ਮੰਤਰੀ (CM) ਵੱਲੋਂ ਪਿੰਡ ਦੇ ਵਿਕਾਸ ਲਈ ਕੀਤੇ ਐਲਾਨਾ ਲਈ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ।