ਚੰਡੀਗੜ੍ਹ: ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਲੰਬੇ ਸਮੇਂ ਤੋਂ ਚੱਲ ਰਹੀ ਹੈ ਤੇ ਇਸ ਸਬੰਧੀ ਸਰਕਾਰ ਨੂੰ ਕਈ ਪੱਤਰ ਵੀ ਲਿਖੇ ਜਾ ਚੁੱਕੇ ਹਨ, ਉਥੇ ਹੀ ਇੱਕ ਵਾਰ ਮੁੜਕਾਂਗਰਸੀ ਰਾਜ ਸਭਾ ਮੈਂਬਰ (Rajya Sabha Member) ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਲਈ ਪੱਤਰ ਲਿਖਿਆ ਸੀ ਜਿਸ ’ਤੇ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਆਪਣਾ ਜਵਾਬ ਦਿੱਤਾ ਹੈ।
ਸੀਐੱਮ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਪੱਤਰ ਲਿਖ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਦਾ ਪੱਤਰ ਮਿਲਿਆ ਹੈ ਜਿਸ ’ਚ ਉਹ ਚਾਹੁੰਦੇ ਹਨ ਕਿ ਬਟਾਲਾ ਨੂੰ ਨਵਾਂ ਜ਼ਿਲਾ ਬਣਾਇਆ ਜਾਵੇ।
ਉੱਥੇ ਹੀ ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਜਰੀਏ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਬਹੁਤ ਖੁਸ਼ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੇਰੀ ਮੰਗ ਨੂੰ ਦੇਖਦੇ ਹੋਏ ਜਵਾਬ ਦਿੱਤਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਜਲਦ ਹੀ ਉਨ੍ਹਾਂ ਨੂੰ ਇਨਸਾਫ ਮਿਲੇਗਾ ਅਤੇ ਜੋ ਗਲਤੀ ਇਤਿਹਾਸਿਕ ਤੌਰ ਤੇ ਪਹਿਲਾਂ ਕੀਤੀ ਗਈ ਹੈ ਇਸ ਨੂੰ ਸਰਕਾਰ ਠੀਕ ਕਰੇਗੀ।
ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ 552ਵੇਂ ਪ੍ਰਕਾਸ਼ ਪੁਰਬ (Prakash Purab) ਨੂੰ 19 ਨਵੰਬਰ 2021 ਨੂੰ ਮਨਾਉਣ ਦੀ ਮੰਗ ਕੀਤੀ।