ਚੰਡੀਗੜ੍ਹ: ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Assembly elections 2022) ਨੂੰ ਲੈ ਕੇ ਚੋਣ ਅਖਾੜਾ ਲਗਾਤਾਰ ਭੱਖਦਾ ਜਾ ਰਿਹਾ ਹੈ ਤੇ ਹਰ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਤਹਿਤ ਪੰਜਾਬ ਵਿੱਚ ਚੋਣ ਪ੍ਰਚਾਰ ਰੈਲੀਆਂ ਦਾ ਦੌਰ ਸਿਖਰਾਂ 'ਤੇ ਹੈ।
ਉਧਰ ਪੰਜਾਬ ਕਾਂਗਰਸ ਵੱਲੋਂ ਵੀ ਆਪਣਾ ਚੋਣ ਪ੍ਰਚਾਰ ਤੇਜ਼ ਕੀਤਾ ਗਿਆ ਹੈ, ਜਿਸ ਤਹਿਤ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।