ਚੰਡੀਗੜ੍ਹ: ਸੀਐਮ ਚਰਨਜੀਚ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਵੱਲੋਂ ਪੁਲਿਸ ਤੇ ਆਰੋਪ ਲਗਾਏ ਹਨ। ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਜੇਲ੍ਹ ਵਿੱਚ ਪੁਲਿਸ ਨੇ ਉਨ੍ਹਾਂ ਨੂੰ ਟੋਰਚਰ ਕੀਤਾ ਗਿਆ ਹੈ। ਜੇਲ੍ਹ ਵਿੱਚ ਉਨ੍ਹਾਂ ਦੀ ਤਬੀਅਤ ਖਰਾਬ ਹੋ ਗਈ ਸੀ ਜਿਸ ਤੋ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।
ਦੱਸ ਦਈਏ ਕਿ ਸੀਐੱਮ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਜੋ ਕਿ ਜਲੰਧਰ ਜੇਲ੍ਹ 'ਚ ਬੰਦ ਹੈ। ਉਸਦੀ ਤਬੀਅਤ ਖਰਾਬ ਹੋਣ ਦੇ ਚੱਲਦੇ ਹੀ ਉਸਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸ ਨੂੰ ਉੱਚ ਅਧਿਕਾਰੀਆਂ ਦੀ ਦੇਖ ਰੇਖ 'ਚ ਇਲਾਜ ਕੀਤਾ ਜਾਵੇਗਾ। ਇਸ ਦੌਰਾਨ ਭਪਿੰਦਰ ਸਿੰਘ ਨੇ ਦੱਸਿਆ ਕਿ ਉਸਦੇ ਦਿਲ ’ਚ ਦਰਦ ਹੋ ਰਿਹਾ ਹੈ ਜਿਸ ਕਾਰਨ ਉਸ ਨੂੰ ਹਸਪਤਾਲ ਲਿਆਂਦਾ ਗਿਆ ਹੈ।
ਇਹ ਵੀ ਪੜ੍ਹੋ:ਫ਼ਾਜ਼ਿਲਕਾ ਦੇ ਈਵੀਐੱਮ ਸਟ੍ਰੌਂਗ ਰੂਮ ਸੈਂਟਰ ਤੇ ਚੱਲੀ ਗੋਲੀ, ਗਾਰਦ ਇੰਚਾਰਜ ਦੀ ਮੌਤ
ਸਾਲ 2018 ਵਿੱਚ, ਨਵਾਂਸ਼ਹਿਰ ਜ਼ਿਲ੍ਹੇ ਦੇ ਰਾਹੋਂ ਥਾਣੇ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਸੀ। ਜਿਸ 'ਚ ਕਿਹਾ ਗਿਆ ਕਿ ਪੰਜਾਬ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਜਾਂਚ ਦੌਰਾਨ ਇੱਕ ਕੰਪਨੀ ਪ੍ਰੋਵਾਈਡਰ ਓਵਰਸੀਜ਼ ਸਰਵਿਸਿਜ਼ ਪ੍ਰਾਈਵੇਟ ਲਿਮਟਿਡ (POSPL) ਦਾ ਨਾਂ ਸਾਹਮਣੇ ਆਇਆ। ਇਸ ਕੰਪਨੀ ਦੇ ਤਿੰਨ ਡਾਇਰੈਕਟਰਾਂ ਵਿੱਚੋਂ ਇੱਕ ਭੁਪਿੰਦਰ ਸਿੰਘ ਹਨੀ ਹੈ। ਈਡੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਨੀ ਨੂੰ ਇਸ ਸਬੰਧ ਵਿੱਚ ਪੁੱਛਗਿੱਛ ਲਈ ਜਲੰਧਰ ਬੁਲਾਇਆ ਗਿਆ ਸੀ। ਉਥੇ ਘੰਟਿਆਂਬੱਧੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸ 'ਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਕਈ ਧਾਰਾਵਾਂ ਤਹਿਤ ਵੀ ਦੋਸ਼ ਲਾਏ ਗਏ ਹਨ।