ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਇਜਲਾਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਦਾ ਘਿਰਾਓ ਕਰਨ ਦੇ ਮੁੱਦੇ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਉੱਤੇ ਐਫਆਈਆਰ ਦਰਜ ਕਰਵਾਉਣ ਦੇ ਮੁੱਦੇ ਉੱਤੇ ਸ਼੍ਰੋਮਣੀ ਅਕਾਲੀ ਦਲ ਨੇ ਨਿਖੇਧੀ ਕੀਤੀ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਰਿਆਣਾ ਵਿਧਾਨ ਸਭਾ ਇਜਲਾਸ ਦੌਰਾਨ ਗੰਭੀਰ ਮੁੱਦੇ ਉੱਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦਾ ਘਿਰਾਓ ਕੀਤਾ ਗਿਆ ਸੀ ਕਿਉਂਕਿ ਜਦੋਂ ਕਿਸਾਨ ਅਤੇ ਪੰਜਾਬੀ ਦਿੱਲੀ ਵੱਲ ਜਾ ਰਹੇ ਸਨ ਤਾਂ ਉਸ ਦੌਰਾਨ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਰੋਕਣਾ ਕਿਸੇ ਵੀ ਤਰੀਕੇ ਨਾਲ ਵਾਜਬ ਨਹੀਂ ਸੀ ਅਤੇ ਮੁੱਖ ਮੰਤਰੀ ਦੀ ਡਿਊਟੀ ਬਣਦੀ ਸੀ ਕਿ ਉਨ੍ਹਾਂ ਨੂੰ ਰਸਤੇ ਵਿਚ ਨਾ ਰੋਕਿਆ ਜਾਂਦਾ।