ਚੰਡੀਗੜ੍ਹ: ਪੰਜਾਬ ’ਚ ਸੱਤਾ ਹਾਸਿਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਸੀਐੱਮ ਭਗਵੰਤ ਮਾਨ ਨੇ ਸੱਤਾ ਹਾਸਿਲ ਕਰਨ ਤੋਂ ਪਹਿਲਾਂ ਲੋਕਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਨੂੰ ਮੁੜ ਤੋਂ ਹੱਸਦਾ ਵੱਸਦਾ ਰੰਗਲਾ ਪੰਜਾਬ ਬਣਾਇਆ ਜਾਵੇਗਾ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਨਾਲ ਹੀ ਸੀਨੀਅਰ ਅਧਿਕਾਰੀਆਂ ਦੇ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ।
ਸੀਐੱਮ ਮਾਨ ਦੀ ਸਮੀਖਿਆ ਮੀਟਿੰਗ:ਦੱਸ ਦਈਏ ਕਿ ਸੀਐੱਮ ਭਗਵੰਤ ਮਾਨ ਵੱਲੋਂ ਵਿਕਾਸ ਪ੍ਰੋਜੈਕਟਾਂ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਦੇ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਸਬੰਧੀ ਸੀਐੱਮ ਮਾਨ ਵੱਲੋਂ ਟਵੀਟ ਵੀ ਕੀਤਾ ਗਿਆ ਹੈ। ਜਿਸ ਚ ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ।