ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਲੀ ਵਿੱਚ ਭਾਜਪਾ ਦੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੁਲਾਕਾਤ ਵਿੱਚ ਸੀਐਮ ਮਾਨ ਵੱਲੋਂ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈਕੇ ਚਰਚਾ ਕੀਤੀ ਗਈ ਹੈ। ਸੀਐਮ ਮਾਨ ਵੱਲੋਂ ਭਗਵੰਤ ਮਾਨ ਨੇ ਬੁੱਢਾ ਨਾਲੇ ਦੀ ਸਫ਼ਾਈ ਦਾ ਮੁੱਦਾ ਕੇਂਦਰੀ ਮੰਤਰੀ ਸ਼ੇਖਾਵਤ ਕੋਲ ਪ੍ਰਮੁੱਖਤਾ ਨਾਲ ਉਭਾਰਿਆ ਹੈ।
ਇਸ ਸਬੰਧੀ ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੇਂਦਰੀ ਮੰਤਰੀ ਨੇ ਮੁਲਾਕਾਤ ਵਿੱਚ ਪੰਜਾਬ ਦੇ ਗੰਧਲੇ ਪਾਣੀਆਂ, ਬੁੱਢੇ ਨਾਲ਼ੇ ਅਤੇ ਸਰਹੱਦੀ ਖੇਤਰ ਦੇ ਪਾਣੀਆਂ ‘ਚ ਜ਼ਹਿਰੀਲੇ ਪਦਾਰਥਾਂ ਦੀ ਮਾਤਰਾ ਵੱਧਣ ਨੂੰ ਲੈ ਕੇ ਚਰਚਾ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿਪਾਣੀਆਂ ਨੂੰ ਸਾਫ਼ ਕਰਨ ਲਈ ਅਸੀਂ ਕੇਂਦਰ ਦੇ ਸਹਿਯੋਗ ਨਾਲ ਸਾਂਝੇ ਕਦਮ ਚੁੱਕਾਂਗੇ। ਸੀਐਮ ਨੇ ਕਿਹਾ ਕਿ ਪੰਜਾਬ ਦੀਆਂ ਨਸਲਾਂ-ਫ਼ਸਲਾਂ ਨੂੰ ਬਚਾਉਣ ਲਈ ਉਨ੍ਹਾਂ ਦੀ ਸਰਕਾਰ ਵਚਨਬੱਧ ਹੈ।
ਦੱਸ ਦੇਈਏ ਕਿ 3 ਦਿਨ ਪਹਿਲਾਂ ਹੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵੀ ਬੁੱਢਾ ਨਾਲੇ ’ਤੇ ਕੈਬਨਿਟ ਮੰਤਰੀ ਮੀਤ ਹੇਅਰ ਨਾਲ ਪਹੁੰਚੇ ਸਨ। ਉਨ੍ਹਾਂ ਨੇ ਬੁੱਢਾ ਨਾਲੇ ਦੀ ਸਫ਼ਾਈ ਲਈ ਵਿਧਾਨ ਸਭਾ ਵਿੱਚ ਇੱਕ ਕਮੇਟੀ ਵੀ ਬਣਾਈ ਸੀ। ਦਲਜੀਤ ਸਿੰਘ ਗਰੇਵਾਲ ਭੋਲਾ ਨੂੰ ਉਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ।