ਪੰਜਾਬ

punjab

ETV Bharat / city

ਸੀਐੱਮ ਮਾਨ ਵੱਲੋਂ ਪੰਜਾਬ ਪੁਲਿਸ ਵਿੱਚ ਭਰਤੀ ਪ੍ਰੀਖਿਆ ਦਾ ਵੇਰਵਾ ਜਾਰੀ

ਪੰਜਾਬ ਸਰਕਾਰ ਵੱਲੋਂ ਕੁਝ ਸਮਾਂ ਪਹਿਲਾਂ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਸੀ। ਹੁਣ ਸਰਕਾਰ ਵੱਲੋਂ ਪੰਜਾਬ ਪੁਲਿਸ ਮਹਿਕਮੇ ਵਿੱਚ ਨਵੀਆਂ ਭਰਤੀਆਂ ਕਰਨ ਦੀ ਤਿਆਰ ਕਰ ਰਹੀ ਹੈ।

Punjab Police recruitment exam details released
ਪੰਜਾਬ ਪੁਲਿਸ ਵਿੱਚ ਭਰਤੀ ਪ੍ਰੀਖਿਆ ਦਾ ਵੇਰਵਾ ਜਾਰੀ

By

Published : Oct 6, 2022, 10:20 AM IST

Updated : Oct 6, 2022, 11:51 AM IST

ਚੰਡੀਗੜ੍ਹ:ਪੰਜਾਬ ਦੀ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਗਈ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਇੱਕ ਵਾਰ ਫਿਰ ਤੋਂ ਪੰਜਾਬ ਪੁਲਿਸ ਵਿੱਚ ਭਰਤੀ ਕਰਨ ਜਾ ਰਹੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਜਾਣਕਾਰੀ ਦਿੱਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਸਾਡਾ ਪਹਿਲਾ ਟੀਚਾ ਹੈ। ਪਿਛਲੇ ਦਿਨੀਂ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਸੀ ਤੇ ਹੁਣ ਪੁਲਿਸ ਮਹਿਕਮੇ 'ਚ ਨਵੀਆਂ ਭਰਤੀਆਂ ਕਰਨ ਜਾ ਰਹੇ ਹਾਂ। ਜਿਸਦਾ ਵੇਰਵਾ ਤੁਹਾਡੇ ਨਾਲ ਸਾਂਝਾ ਕਰ ਰਿਹਾ ਹਾਂ। ਇੱਕ ਗਰੰਟੀ ਐ ਕਿ ਸਾਰੀ ਭਰਤੀ ਮੈਰਿਟ ਅਤੇ ਬਿਨਾਂ ਰਿਸ਼ਵਤ ਜਾਂ ਕਿਸੇ ਦੀ ਸਿਫਰਾਸ਼ ਤੋਂ ਹੋਵੇਗੀ।

ਸੀਐੱਮ ਮਾਨ ਵੱਲੋਂ ਜਾਰੀ ਕੀਤੇ ਗਏ ਵੇਰਵੇ ਮੁਤਾਬਿਕ ਕਾਂਸਟੇਬਲ ਜਿਸਦੀਆਂ ਪੋਸਟਾਂ 1156 ਹਨ ਉਸਦੀ ਪ੍ਰੀਖਿਆ 14 ਅਕਤੂਬਰ 2022 ਨੂੰ ਹੋਵੇਗੀ। ਜਦਕਿ ਹੈਂਡ ਕਾਂਸਟੇਬਲ ਜਿਸਦੀਆਂ 757 ਪੋਸਟਾਂ 15 ਅਕਤੂਬਰ ਨੂੰ ਹੋਵੇਗੀ। ਦੂਜੇ ਪਾਸੇ ਸਬ ਇੰਸਪੈਕਟਰ ਜਿਸਦੀਆਂ 560 ਪੋਸਟਾਂ ਹਨ ਦੀ ਪ੍ਰੀਖਿਆ 16 ਅਕਤੂਬਰ 2022 ਨੂੰ ਹੋਵੇਗੀ।

ਇਹ ਵੀ ਪੜੋ:ਵੱਡੀ ਖ਼ਬਰ : ਅਮਰੀਕਾ ਵਿੱਚ ਅਗਵਾ ਪੰਜਾਬੀਆਂ ਦਾ ਕਤਲ

Last Updated : Oct 6, 2022, 11:51 AM IST

ABOUT THE AUTHOR

...view details