ਚੰਡੀਗੜ੍ਹ: ਕਈ ਸਾਲਾਂ ਤੋਂ ਪੰਜਾਬ ਅਤੇ ਹਰਿਆਣਾ ਵਿਚਾਲੇ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਦਾ ਮਸਲਾ (Punjab And Haryana SYL Issue Updates) ਲਟਕ ਰਿਹਾ ਹੈ, ਜਿਸ ਦਾ ਅਜੇ ਤਕ ਕੋਈ ਹੱਲ ਨਹੀਂ ਹੋਇਆ ਹੈ। ਸਤਲੁਜ ਯਮੁਨਾ ਲਿੰਕ (ਐਸਵਾਈਐਲ) ਦੇ ਮੁੱਦੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਮੁਲਾਕਾਤ ਹੋਣ ਜਾ ਰਹੀ ਹੈ। ਇਸ ਮੁਲਾਕਾਤ 14 ਅਕਤੂਬ ਨੂੰ ਹੋਵੇਗੀ, ਜਿਸ ਵਿੱਚ ਐਸਵਾਈਐਲ ਦੇ ਮਸਲੇ ਸਬੰਧੀ ਚਰਚਾ ਹੋਵੇਗੀ।
ਇਹ ਵੀ ਪੜੋ:ਬਲਵੰਤ ਰਾਜੋਆਣਾ ਦੀ ਰਿਹਾਈ ਉੱਤੇ ਸੁਣਵਾਈ, ਇਸ ਦਿਨ ਆਵੇਗਾ ਫੈਸਲਾ
ਇਸ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ SYL ਦੇ ਮੁੱਦੇ 'ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਚੰਡੀਗੜ੍ਹ ਵਿਖੇ 14 ਅਕਤੂਬਰ ਨੂੰ ਸਵੇਰੇ 11:30 ਵਜੇ ਮੀਟਿੰਗ ਹੋਵੇਗੀ। ਉਮੀਦ ਹੈ ਕਿ ਇਸ ਮਸਲੇ ਦਾ ਕੋਈ ਹੱਲ ਕੱਢ ਲਿਆ ਜਾਵੇਗਾ।
ਪੰਜਾਬ ਅਤੇ ਹਰਿਆਣਾ ਦੇ ਸੀਐਮ ਕਰਨਗੇ ਮੀਟਿੰਗ ਸੁਪਰੀਮ ਕੋਰਟ ਦੇ ਹੁਕਮ:ਦੱਸ ਦਈਏ ਕਿ ਇਸ ਮਾਮਲੇ ਸਬੰਧੀ ਸੁਪਰੀਮ ਕੋਰਟ ਨੇ ਵੀ ਆਪਣਾ ਹੁਕਮ ਸੁਣਾਇਆ ਹੋਇਆ ਹੈ ਤੇ ਮਾਮਲੇ ਵਿੱਚ ਕੇਂਦਰੀ ਜਲ ਸ਼ਕਤੀ ਮੰਤਰਾਲੇ ਨੂੰ ਹੱਲ ਕੱਢਣ ਲਈ ਕਿਹਾ ਗਿਆ ਹੈ। ਇਸ ਸਬੰਧੀ ਕੇਂਦਰ ਨੇ ਇਲਜ਼ਾਮ ਲਾਇਆ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਵਿੱਚ ਮੀਟਿੰਗ ਲਈ ਸਮਾਂ ਨਹੀਂ ਦੇ ਰਹੇ ਹਨ, ਪਰ ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਕੇਂਦਰ ਨੂੰ ਇਸ ਮਾਮਲੇ ਨੂੰ ਹੱਲ ਕਰਨਾ ਚਾਹੀਦਾ ਹੈ।
ਸਤਲੁਜ ਯਮੁਨਾ ਲਿੰਕ ਦਾ ਮੁੱਦਾ ਹਰਿਆਣਾ ਅਤੇ ਪੰਜਾਬ ਦੀ ਹੋਂਦ ਤੋਂ ਬਾਅਦ ਹੀ ਸ਼ੁਰੂ ਹੋਇਆ ਹੈ। ਦੋਵਾਂ ਸੂਬਿਆਂ ਵਿਚਾਲੇ ਪਾਣੀ ਦੀ ਵੰਡ ਨੂੰ ਲੈ ਕੇ ਇਹ ਮਾਮਲਾ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਚੱਲ ਰਿਹਾ ਹੈ। ਪੰਜਾਬ ਹਮੇਸ਼ਾ ਹੀ ਐਸਵਾਈਐਲ ਦਾ ਪਾਣੀ ਹਰਿਆਣਾ ਨੂੰ ਦੇਣ ਦਾ ਵਿਰੋਧ ਕਰਦਾ (SYL Issue Updates) ਰਿਹਾ ਹੈ। ਇਸ ਮਾਮਲੇ 'ਚ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਕੇਂਦਰੀ ਜਲ ਸਰੋਤ ਮੰਤਰਾਲੇ ਨੇ ਸਤਲੁਜ ਯਮੁਨਾ ਲਿੰਕ 'ਤੇ ਦੋਵਾਂ ਸੂਬਿਆਂ ਵਿਚਾਲੇ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਦੀ ਪਹਿਲਕਦਮੀ ਸ਼ੁਰੂ ਕਰ ਦਿੱਤੀ ਹੈ, ਪਰ ਅਜੇ ਤੱਕ ਇਸ ਦਾ ਕੋਈ ਹੱਲ ਨਹੀਂ ਨਿਕਲਿਆ ਹੈ। ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਇਹ ਵਿਵਾਦ ਜਿਉਂ ਦਾ ਤਿਉਂ ਬਣਿਆ ਹੋਇਆ ਹੈ।
ਇਹ ਵੀ ਪੜੋ:ਸਾਬਕਾ ਵਿਧਾਇਕ ਦਾ ਵੱਡਾ ਬਿਆਨ, ਕਿਹਾ ਜੁੱਤੀ ਨਾਲ ਚਲਾਉਣੀ ਪੈਣੀ ਪੰਜਾਬ ਸਰਕਾਰ !