ਪੰਜਾਬ

punjab

ETV Bharat / city

ਮੁੱਖ ਮੰਤਰੀ ਵੱਲੋਂ ਮੋਟਰ ਵਹੀਕਲ ਐਕਟ 1988 ਤੋਂ ਪਹਿਲਾਂ ਵਾਲੇ ਨੰਬਰ ਬੰਦ ਕਰਨ ਦਾ ਹੁਕਮ

ਵੀਆਈਪੀ ਸੱਭਿਆਚਾਰ ਨੂੰ ਖ਼ਤਮ ਕਰਨ ਅਤੇ ਸੁਰੱਖਿਆ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਕੈਪਟਨ ਨੇ ਮੋਟਰ ਵਹੀਕਲ ਐਕਟ, 1988 ਦੇ ਲਾਗੂ ਹੋਣ ਤੋਂ ਬਾਅਦ ਵੀ ਚੱਲ ਰਹੇ ਪੁਰਾਣੇ ਰਜਿਸਟ੍ਰੇਸ਼ਨ ਨੰਬਰਾਂ ਨੂੰ ਬੰਦ ਕਰਨ ਦੇ ਹੁਕਮ ਕੀਤੇ ਹਨ। ਗੁਆਂਢੀ ਸੂਬਿਆਂ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿੱਚ ਪਹਿਲਾਂ ਤੋਂ ਹੀ ਇਹ ਫ਼ੈਸਲਾ ਲਾਗੂ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

By

Published : Dec 16, 2020, 9:06 PM IST

ਚੰਡੀਗੜ੍ਹ: ਵੀਆਈਪੀ ਸੱਭਿਆਚਾਰ ਨੂੰ ਖ਼ਤਮ ਕਰਨ ਅਤੇ ਸੁਰੱਖਿਆ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਟਰ ਵਹੀਕਲ ਐਕਟ, 1988 ਦੇ ਲਾਗੂ ਹੋਣ ਤੋਂ ਬਾਅਦ ਵੀ ਚੱਲ ਰਹੇ ਪੁਰਾਣੇ ਰਜਿਸਟ੍ਰੇਸ਼ਨ ਨੰਬਰਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ।

ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਆਖਿਆ ਹੈ ਕਿ ਮੋਟਰ ਵਹੀਕਲ ਐਕਟ ਦੀ ਧਾਰਾ 41 ਅਤੇ ਇਸ ਦੇ ਸੰਦਰਭ ਵਿੱਚ ਧਾਰਾ 217 ਤਹਿਤ ਅਜਿਹੇ ਨੰਬਰਾਂ ਵਾਲੇ ਵਾਹਨ ਮਾਲਕਾਂ ਨੂੰ ਬਦਲਵੇਂ ਯੋਗ ਨੰਬਰ ਜਾਰੀ ਕੀਤੇ ਜਾਣ। ਇਨ੍ਹਾਂ ਨੰਬਰਾਂ 'ਤੇ ਗੁਆਂਢੀ ਸੂਬਿਆਂ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿੱਚ ਪਹਿਲਾ ਹੀ ਪਾਬੰਦੀ ਲਗਾਈ ਜਾ ਚੁੱਕੀ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵੀਆਈਪੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਨਾਲ ਇਹ ਵਾਹਨ ਚਾਲਕ ਪੁਰਾਣੇ ਨੰਬਰਾਂ ਨੂੰ ਸਟੇਟਸ ਸਿੰਬਲ ਵੱਜੋਂ ਲੈਂਦੇ ਸਨ ਅਤੇ ਪੁਰਾਣੇ ਨੰਬਰਾਂ ਦੀ ਵਰਤੋਂ ਸਰਹੱਦੀ ਸੂਬੇ ਪੰਜਾਬ ਵਿੱਚ ਸੁਰੱਖਿਆ ਲਈ ਵੱਡਾ ਖ਼ਤਰਾ ਸੀ। ਅਜਿਹੇ ਕਥਿਤ ਵੀਆਈਪੀ ਨੰਬਰਾਂ ਵਾਲੇ ਵਾਹਨਾਂ ਦੀ ਵਰਤੋਂ ਅਕਸਰ ਹੀ ਗੈਰ ਸਮਾਜੀ ਤੱਤਾਂ ਵੱਲੋਂ ਗੈਰ-ਕਾਨੂੰਨੀ ਕੰਮਾਂ ਲਈ ਕੀਤੀ ਜਾਂਦੀ ਸੀ ਕਿਉਂਕਿ ਪੁਲਿਸ ਵੱਲੋਂ ਇਨ੍ਹਾਂ ਵਾਹਨਾਂ ਦੀ ਤਲਾਸ਼ੀ ਨਹੀਂ ਕੀਤੀ ਜਾਂਦੀ ਸੀ। ਇਸ ਦੇ ਨਾਲ ਹੀ ਅਜਿਹੇ ਰਜਿਸਟ੍ਰੇਸ਼ਨ ਨੰਬਰ ਵਰ੍ਹਿਆਂ ਤੋਂ ਕਈ ਵਾਹਨਾਂ ਉੱਤੇ ਵਰਤੇ ਜਾਂਦੇ ਸਨ। ਵੀਆਈਪੀਜ਼ ਨੂੰ ਸਹੂਲਤ ਦੇਣ ਲਈ ਪੁਰਾਣੇ ਰਿਕਾਰਡ ਜਾਂ ਤਾਂ ਭਾਲ ਵਿੱਚ ਨਹੀਂ ਆਉਂਦੇ ਸੀ ਜਾਂ ਖ਼ਤਮ ਕਰ ਦਿੱਤੇ ਗਏ ਸਨ। ਜਿਸ ਨਾਲ ਅਸਲ ਮਾਲਕਾਂ ਦੀ ਪਛਾਣ ਕਰਨ ਵਿੱਚ ਮੁਸ਼ਕਲ ਆਉਂਦੀ ਸੀ।

ABOUT THE AUTHOR

...view details