ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੂੰ ਆਖਿਆ ਕਿ ਉਹ ਪੰਜਾਬੀਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਆਪਣੀਆਂ ਅਸਫਲਤਾਵਾਂ ’ਤੇ ਪਰਦਾ ਪਾਉਣ ਲਈ ਲਗਾਤਾਰ ਵਾਪਰੀਆਂ ਭਿਆਨਕ ਘਟਨਾਵਾਂ ਲਈ ਆਪਦੇ ਸਿਆਸੀ ਵਿਰੋਧੀਆਂ ਸਿਰ ਦੋਸ਼ (Political opponents blamed) ਮੜ੍ਹਨ ਦੀ ਘਟੀਆ ਰਾਜਨੀਤੀ ਨਾ ਕਰਨ।
ਇਥੋਂ ਜਾਰੀ ਕੀਤੇ ਇੱਕ ਬਿਆਨ 'ਚ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਦੇ ਉਸ ਬਿਆਨ ਦੀ ਜ਼ੋਰਦਾਰ ਨਿਖੇਧੀ ਕੀਤੀ, ਜਿਸ ਵਿਚ ਉਹਨਾਂ ਕਿਹਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਅਤੇ ਲੁਧਿਆਣਾ ਬੰਬ ਧਮਾਕਾ (Ludhiana bomb blast) ਉਦੋਂ ਵਾਪਰਿਆ ਜਦੋਂ ਕਾਂਗਰਸ ਸਰਕਾਰ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Former Minister Bikram Singh Majithia) ਦੇ ਖਿਲਾਫ ਕੇਸ ਦਰਜ ਕਰ ਦਿੱਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਬਹੁਤ ਹੇਠਲੇ ਪੱਧਰ ਦਾ ਬਿਆਨ ਦਿੱਤਾ ਹੈ।
ਡਾ. ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸੂਬੇ ਦੀ ਵਾਗਡੋਰ ਉਸ ਵਿਅਕਤੀ ਦੇ ਹੱਥ ਵਿਚ ਹੈ, ਜੋ ਦੇਸ ਵਿਰੋਧੀ ਏਜੰਸੀਆਂ ਦੇ ਹੱਥਾਂ 'ਚ ਖੇਡ ਰਿਹਾ ਹੈ ਅਤੇ ਹਾਲ ਹੀ ਦੇ ਕੇਸਾਂ 'ਚ ਵਿਦੇਸ਼ੀ ਤਾਕਤਾਂ ਦਾ ਹੱਥ ਹੋਣ ਦੀ ਜਾਂਚ ਕਰਵਾਉਣ ਤੋਂ ਇਨਕਾਰ ਕਰ ਰਿਹਾ ਹੈ ਤੇ ਆਪਣੇ ਸਿਆਸੀ ਵਿਰੋਧੀਆਂ ਨੂੰ ਘਟਨਾਵਾਂ ਲਈ ਦੋਸ਼ੀ ਠਹਿਰਾ ਰਿਹਾ ਹੈ। ਉਹਨਾਂ ਕਿਹਾ ਕਿ ਅਜਿਹੇ ਬਿਆਨਾਂ ਨਾਲ ਸਿਰਫ ਉਹਨਾਂ ਕੌਮਾਂਤਰੀ ਏਜੰਸੀਆਂ ਦੇ ਹੱਥ ਮਜ਼ਬੂਤ ਹੋਣਗੇ ਜੋ ਅਜਿਹੇ ਅਣਮਨੁੱਖੀ ਕਾਰਿਆਂ ਦੇ ਪਿੱਛੇ ਹਨ।