ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਦੇ ਪੁੱਤਰ ਨਵਜੀਤ ਸਿੰਘ (Navjeet Singh) ਦਾ ਐਤਵਾਰ ਨੂੰ ਵਿਆਹ ਹੋ ਰਿਹਾ ਹੈ। ਉਨ੍ਹਾਂ ਦਾ ਵਿਆਹ ਡੇਰਾਬੱਸੀ ਦੀ ਰਹਿਣ ਵਾਲੀ ਸਿਮਰਨਧੀਰ ਕੌਰ (Simrandhir Kaur) ਨਾਲ ਹੋ ਰਿਹਾ ਹੈ ਅਤੇ ਇਹ ਦੋਵੇਂ ਐਤਵਾਰ ਨੂੰ ਵਿਆਹ ਦੇ ਬੰਧਨਾਂ ਵਿਚ ਬੱਝਣ ਜਾ ਰਹੇ ਹਨ।
ਜਿਸ ਤੋਂ ਉਹ ਆਪਣੀ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦਾ ਅਨੰਦ ਕਾਰਜ ਮੁਹਾਲੀ (Mohali) ਦੇ ਫੇਜ਼ -3 ਬੀ 1 ਸਥਿਤ ਗੁਰਦੁਆਰਾ ਸੱਚਾ ਧੰਨ ਸਾਹਿਬ ਵਿਖੇ ਹੋਵੇਗਾ। ਵਿਆਹ ਦਾ ਸਮਾਗਮ ਸਾਦਾ ਹੋਵੇਗਾ। ਵਿਆਹ ਲਈ ਗੁਰਦੁਆਰਾ ਸਾਹਿਬ ਨੂੰ ਆਕਰਸ਼ਕ ਫੁੱਲਾਂ ਨਾਲ ਸਜਾਇਆ ਗਿਆ ਹੈ।
ਚਿੱਟੇ ਅਤੇ ਸੰਤਰੀ ਗੁਲਾਬ ਦੇ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ। ਜ਼ਿਲ੍ਹਾ ਪੁਲਿਸ ਨੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਵਿਆਹ ਫੇਜ਼ -3 ਬੀ 1 ਸਥਿਤ ਗੁਰਦੁਆਰਾ ਸੱਚਾ ਧੰਨ ਸਾਹਿਬ ਵਿਖੇ ਸਾਦੇ ਢੰਗ ਨਾਲ ਹੋਵੇਗਾ। ਵਿਆਹ ਤੋਂ ਬਾਅਦ ਮਹਿਮਾਨਾਂ ਲਈ ਚਾਹ ਅਤੇ ਸਨੈਕਸ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਪਰਿਵਾਰ ਤੋਂ ਇਲਾਵਾ, ਮੁੱਖ ਮੰਤਰੀ ਦੇ ਕਰੀਬੀ ਦੋਸਤਾਂ ਅਤੇ ਪੰਜਾਬ ਕੈਬਨਿਟ ਮੰਤਰੀਆਂ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਾਮਲ ਹੋਣ ਦੀ ਚਰਚਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਅਰੁਣਾ ਚੌਧਰੀ, ਕੁਲਜੀਤ ਸਿੰਘ ਨਾਗਰਾ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਲਾੜੇ ਅਤੇ ਲਾੜੀ ਨੂੰ ਅਸ਼ੀਰਵਾਦ ਦੇਣ ਲਈ ਪਹੁੰਚ ਸਕਦੇ ਹਨ।