ਪੰਜਾਬ

punjab

ETV Bharat / city

ਮੰਡੀ ਮਾਫ਼ੀਆ ਹੱਥੋਂ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਯਕੀਨੀ ਬਣਾਉਣ ਮੁੱਖ ਮੰਤਰੀ: 'ਆਪ' - ਮੰਡੀ ਮਾਫ਼ੀਆ ਹੱਥੋਂ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਯਕੀਨੀ ਬਣਾਉਣ ਮੁੱਖ ਮੰਤਰੀ

ਕੈਪਟਨ ਸਰਕਾਰ 'ਤੇ ਬਾਸਮਤੀ ਦਾ ਵਪਾਰ-ਕਾਰੋਬਾਰ ਚੌਪਟ ਕਰਨ ਦੇ ਦੋਸ਼ਾਂ 'ਤੇ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਹਰ ਮਾਮਲੇ 'ਤੇ ਆਪਣੀ ਪਕੜ ਗੁਆ ਬੈਠੇ ਹਨ, ਜਿਸ ਦਾ ਖ਼ਮਿਆਜ਼ਾ ਸਰਕਾਰੀ ਖ਼ਜ਼ਾਨੇ, ਕਿਸਾਨ ਅਤੇ ਸਾਫ਼-ਸੁਥਰਾ ਵਪਾਰ-ਕਾਰੋਬਾਰ ਕਰਨ ਵਾਲੇ ਵਪਾਰੀ ਵਰਗ ਨੂੰ ਭੁਗਤਣਾ ਪੈ ਰਿਹਾ ਹੈ।

ਮੰਡੀ ਮਾਫ਼ੀਆ ਹੱਥੋਂ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਯਕੀਨੀ ਬਣਾਉਣ ਮੁੱਖ ਮੰਤਰੀ: 'ਆਪ'
ਮੰਡੀ ਮਾਫ਼ੀਆ ਹੱਥੋਂ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਯਕੀਨੀ ਬਣਾਉਣ ਮੁੱਖ ਮੰਤਰੀ: 'ਆਪ'

By

Published : Oct 28, 2020, 5:22 PM IST

ਚੰਡੀਗੜ੍ਹ: ਬਾਸਮਤੀ ਸ਼ੈਲਰ ਮਾਲਕਾਂ ਅਤੇ ਕਾਰੋਬਾਰੀਆਂ ਵੱਲੋਂ ਪੰਜਾਬ ਸਰਕਾਰ 'ਤੇ ਬਾਸਮਤੀ ਦਾ ਵਪਾਰ-ਕਾਰੋਬਾਰ ਚੌਪਟ ਕਰਨ ਦਾ ਲਗਾਏ ਗਏ ਦੋਸ਼ਾਂ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਗੰਭੀਰ ਕਰਾਰ ਦਿੰਦੇ ਹੋਏ ਕਿਹਾ ਕਿ ਸ਼ਾਹੀ ਫਾਰਮ ਹਾਊਸ 'ਚ ਬੈਠੇ ਮੁੱਖ ਮੰਤਰੀ ਅਮਰਿੰਦਰ ਸਿੰਘ ਹਰ ਮਾਮਲੇ 'ਤੇ ਆਪਣੀ ਪਕੜ ਗੁਆ ਬੈਠੇ ਹਨ। ਸਿੱਟੇ ਵਜੋਂ ਕਿਸਾਨਾਂ-ਵਪਾਰੀਆਂ ਸਮੇਤ ਹਰੇਕ ਵਰਗ ਦੇ ਹਿੱਤ ਦਾਅ 'ਤੇ ਲੱਗੇ ਹੋਏ ਹਨ ਅਤੇ ਸਰਕਾਰੀ ਸਰਪ੍ਰਸਤੀ ਹੇਠ ਸੰਗਠਨਾਤਮਕ ਮਾਫ਼ੀਆ ਦੋਵੇਂ ਹੱਥੀਂ ਲੁੱਟ ਰਿਹਾ ਹੈ, ਜਿਸ ਦਾ ਖ਼ਮਿਆਜ਼ਾ ਸਰਕਾਰੀ ਖ਼ਜ਼ਾਨੇ, ਕਿਸਾਨ ਅਤੇ ਸਾਫ਼-ਸੁਥਰਾ ਵਪਾਰ-ਕਾਰੋਬਾਰ ਕਰਨ ਵਾਲੇ ਵਪਾਰੀ ਵਰਗ ਨੂੰ ਭੁਗਤਣਾ ਪੈ ਰਿਹਾ ਹੈ।

ਬੁੱਧਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਇਹ ਯਕੀਨੀ ਬਣਾਉਣ ਕਿ ਬਾਸਮਤੀ ਦਾ ਪਾਰਦਰਸ਼ੀ ਤਰੀਕੇ ਨਾਲ ਅੰਤਰਰਾਜੀ ਵਪਾਰ ਕਰਨ ਵਾਲੇ ਕਿਸੇ ਵੀ ਵਪਾਰੀ ਨੂੰ ਬਲੈਕਮੇਲ ਕਰਨ ਲਈ ਤੰਗ ਪਰੇਸ਼ਾਨ ਨਾ ਕੀਤਾ ਜਾਵੇ ਅਤੇ ਉੱਚ ਪੱਧਰੀ ਮਿਲੀਭੁਗਤ ਨਾਲ ਦੂਸਰੇ ਰਾਜਾਂ 'ਚ ਅੱਧੇ ਮੁੱਲ ਖ਼ਰੀਦ ਕੇ ਪੰਜਾਬ 'ਚ ਲਿਆਂਦੇ ਜਾ ਰਹੇ ਝੋਨੇ ਨੂੰ ਸਖ਼ਤੀ ਨਾਲ ਰੋਕਿਆ ਜਾਵੇ।

'ਆਪ' ਆਗੂ ਨੇ ਕਿਹਾ ਕਿ ਸ਼ੈਲਰ ਐਸੋਸੀਏਸ਼ਨ ਅਤੇ ਬਾਸਮਤੀ ਕਾਰੋਬਾਰੀਆਂ ਨੇ ਝੂਠੀਆਂ ਐਫਆਈਆਰਜ਼ ਦਰਜ ਕਰਨ ਦੇ ਜੋ ਦੋਸ਼ ਪੰਜਾਬ ਪੁਲਿਸ 'ਤੇ ਲਗਾਏ ਹਨ, ਉਸਦੀ ਉੱਚ ਪੱਧਰੀ ਜੁਡੀਸ਼ੀਅਲ ਜਾਂਚ ਕਰਵਾਈ ਜਾਵੇ।

ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ-ਕਾਰੋਬਾਰੀਆਂ ਦੇ ਹਿੱਤਾਂ ਦੀ ਰੱਖਿਆ ਨਹੀਂ ਕਰ ਸਕਦੇ ਉਨ੍ਹਾਂ ਨੂੰ ਕੁਰਸੀ ਛੱਡ ਦੇਣੀ ਚਾਹੀਦੀ ਹੈ।

ABOUT THE AUTHOR

...view details