ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਤੋ ਪਰਤੇ ਲੋਕਾਂ ਨੂੰ ਜਨਤਕ ਥਾਵਾਂ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਟਵੀਟ ਵਿੱਚ ਕਿਹਾ ਗਿਆ ਹੈ ਕਿ ਜੋ ਵੀ ਵਿਅਕਤੀ ਵਿਦੇਸ਼ ਤੋਂ ਪਰਤਿਆ ਹੈ ਜਾਂ ਫਿਰ ਕੋਰੋਨਾ ਵਾਇਰਸ ਨਾਲ ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਇਆ ਹੈ ਤਾਂ ਉਹ ਅਗਲੇ 14 ਦਿਨਾਂ ਤੱਕ ਜਨਤਕ ਥਾਵਾਂ ਉੱਤੇ ਜਾਣ ਤੋਂ ਗੁਰੇਜ਼ ਕਰੇ। ਲੋਕਾਂ ਨੂੰ ਕੋਰੋਨਾ ਤੋਂ ਬਚਣ ਦੇ ਉਪਾਅ ਅਤੇ ਕੁੱਝ ਹਦਾਇਤਾਂ ਦਿੱਤੀਆਂ ਹਨ ਅਤੇ ਲੋਕਾਂ ਨੂੰ ਉਨ੍ਹਾਂ ਉੱਤੇ ਅਗਲੇ 14 ਦਿਨਾਂ ਤੱਕ ਅਮਲ ਕਰਨ ਲਈ ਕਿਹਾ ਹੈ।
ਵਿਦੇਸ਼ ਤੋਂ ਪਰਤੇ ਲੋਕਾਂ ਨੂੰ ਜਨਤਕ ਥਾਵਾਂ ਤੋਂ ਗੁਰੇਜ਼ ਕਰਨ ਦੀ ਸਲਾਹ - ਵਿਦੇਸ਼ ਤੋਂ ਪਰਤੇ ਲੋਕ ਜਨਤਕ ਥਾਵਾਂ ਤੋਂ ਗੁਰੇਜ਼ ਕਰਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਤੋ ਪਰਤੇ ਲੋਕਾਂ ਨੂੰ ਅਤੇ ਕੋਰੋਨਾ ਵਾਇਰਸ ਨਾਲ ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਜਨਤਕ ਥਾਵਾਂ ਉੱਤੇ ਨਾ ਜਾਣ ਦੀ ਸਲਾਹ ਦਿੱਤੀ ਹੈ।
ਫ਼ੋਟੋ।
ਦੱਸ ਦਈਏ ਕਿ ਚੀਨ ਦੇ ਵੁਹਾਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆ ਦੇ ਕਈ ਦੇਸ਼ਾਂ ਵਿੱਚ ਫੈਲ ਗਿਆ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਦੇ ਹੁਣ ਤੱਕ 148 ਮਾਮਲੇ ਸਾਹਮਣੇ ਆ ਗਏ ਹਨ ਜਿਨ੍ਹਾਂ ਵਿੱਚੋਂ ਤਿੰਨ ਦੀ ਮੌਤ ਹੋ ਗਈ ਹੈ। ਜੇ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ 1 ਹੀ ਕੋਰੋਨਾ ਵਾਇਰਸ ਦਾ ਮਾਮਲਾ ਸਾਹਮਣੇ ਆਇਆ ਹੈ।
ਚੀਨ ਵਿੱਚ ਕੁੱਲ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 80,894 ਤੱਕ ਪਹੁੰਚ ਗਈ ਹੈ, ਜਿਸ ਵਿੱਚ 8,056 ਮਰੀਜ਼ਾਂ ਦਾ ਅਜੇ ਇਲਾਜ ਚੱਲ ਰਿਹਾ ਹੈ ਅਤੇ 3,237 ਵਿਅਕਤੀ ਆਪਣੀ ਜਾਨ ਗਵਾ ਚੁੱਕੇ ਹਨ।
Last Updated : Mar 18, 2020, 3:23 PM IST