ਪੰਜਾਬ

punjab

ETV Bharat / city

ਪੰਜਾਬ ਸਰਕਾਰ ਵੱਲੋਂ 16 ਨਵੰਬਰ ਤੋਂ ਕਾਲਜ ਤੇ ਯੂਨੀਵਰਸਿਟੀਆਂ ਮੁੜ ਖੋਲ੍ਹਣ ਦਾ ਫੈਸਲਾ - ਕੰਟੇਨਮੈਂਟ ਜ਼ੋਨ

ਪੰਜਾਬ ਸਰਕਾਰ ਨੇ 16 ਨਵੰਬਰ ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਪੈਂਦੇ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਮੁੜ ਖੋਲਣ ਦਾ ਫੈਸਲਾ ਕੀਤਾ ਹੈ।

ਪੰਜਾਬ ਸਰਕਾਰ ਵੱਲੋਂ 16 ਨਵੰਬਰ ਤੋਂ ਕਾਲਜ ਤੇ ਯੂਨੀਵਰਸਿਟੀਆਂ ਮੁੜ ਖੋਲ੍ਹਣ ਦਾ ਫੈਸਲਾ
ਪੰਜਾਬ ਸਰਕਾਰ ਵੱਲੋਂ 16 ਨਵੰਬਰ ਤੋਂ ਕਾਲਜ ਤੇ ਯੂਨੀਵਰਸਿਟੀਆਂ ਮੁੜ ਖੋਲ੍ਹਣ ਦਾ ਫੈਸਲਾ

By

Published : Nov 5, 2020, 4:32 PM IST

ਚੰਡੀਗੜ: ਪੰਜਾਬ ਸਰਕਾਰ ਨੇ 16 ਨਵੰਬਰ ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਪੈਂਦੇ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਮੁੜ ਖੋਲਣ ਦਾ ਫੈਸਲਾ ਕੀਤਾ ਹੈ। ਇੱਕ ਸਰਕਾਰੀ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਤਕਨੀਕੀ ਸੰਸਥਾਵਾਂ ਸਮੇਤ ਸੂਬੇ ਦੀਆਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ 16 ਨਵੰਬਰ ਤੋਂ ਮੁੜ ਖੋਲਣ ਦੀ ਮਨਜ਼ੂਰੀ ਦਿੱਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਦੀਆਂ ਜਮਾਤਾਂ 9 ਨਵੰਬਰ ਤੋਂ ਸ਼ੁਰੂ ਹੋਣਗੀਆਂ। ਇਨ੍ਹਾਂ ਸਾਰੀਆਂ ਸੰਸਥਾਵਾਂ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਕੇਂਦਰ ਸਰਕਾਰ ਦੇ ਸਬੰਧਤ ਮੰਤਰਾਲੇ ਦੀ ਸਲਾਹ ਨਾਲ ਆਪਣੇ ਸਬੰਧਤ ਪ੍ਰਬੰਧਕੀ ਵਿਭਾਗਾਂ ਵਲੋਂ ਤਿਆਰ ਕੀਤੀਆਂ ਸੁਰੱਖਿਆ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਪੈਂਦੀਆਂ ਉਚੇਰੀ ਸਿੱਖਿਆ ਸੰਸਥਾਵਾਂ, ਜੋ ਕਿ ਖੋਜ ਸਕਾਲਰ (ਪੀ.ਐਚਡੀ) ਅਤੇ ਸਾਇੰਸ ਤੇ ਤਕਨਾਲੋਜੀ ਨਾਲ ਸਬੰਧਤ ਹਨ, ਵਿੱਚ ਪੋਸਟ ਗਰੈਜੂਏਟ ਵਿਦਿਆਰਥੀਆਂ ਨੂੰ 15 ਨਵੰਬਰ, 2020 ਤੋਂ ਲੈਬਾਰਟਰੀਆਂ ਵਿੱਚ ਕੰਮ ਕਰਨ ਦੀ ਮੰਜ਼ੂਰੀ ਦਿੱਤੀ ਜਾ ਚੁੱਕੀ ਹੈ।

ABOUT THE AUTHOR

...view details