ਪੰਜਾਬ

punjab

ETV Bharat / city

ਪੰਜਾਬ ਸਰਕਾਰ ਨੇ ਇੰਨ੍ਹਾਂ ਅਫਸਰਾਂ ਹੱਥ ਸੌਂਪੀ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਕਮਾਨ - ਗੁਰਪ੍ਰੀਤ ਸਿੰਘ ਭੁੱਲਰ ਨੂੰ ਡੀਆਈਜੀ

ਪੰਜਾਬ ਸਰਕਾਰ ਵਲੋਂ ਜਿਥੇ ਪਿਛਲੇ ਦਿਨੀਂ ਕੁਝ ਜ਼ਿਲ੍ਹਿਆਂ ਦੇ ਡੀਸੀ ਬਦਲੇ ਹਨ ਤਾਂ ਹੁਣ ਐਂਟੀ ਗੈਂਗਸਟਰ ਟਾਸਕ ਫੋਸਰ ਦਾ ਗਠਨ ਕਰਦਿਆਂ ਤਿੰਨ ਸੀਨੀਅਰ ਅਫ਼ਸਰਾਂ ਨੂੰ ਜਿੰਮੇਵਾਰੀ ਸੌਂਪੀ ਗਈ ਹੈ।

ਪੰਜਾਬ ਸਰਕਾਰ ਨੇ ਇੰਨ੍ਹਾਂ ਅਫਸਰਾਂ ਹੱਥ ਸੌਂਪੀ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਕਮਾਨ
ਪੰਜਾਬ ਸਰਕਾਰ ਨੇ ਇੰਨ੍ਹਾਂ ਅਫਸਰਾਂ ਹੱਥ ਸੌਂਪੀ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਕਮਾਨ

By

Published : Apr 7, 2022, 9:08 PM IST

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਫੇਰਬਦਲ ਲਗਾਤਾਰ ਸੂਬੇ 'ਚ ਕੀਤੇ ਜਾ ਰਹੇ ਹਨ। ਸਰਕਾਰ ਵਲੋਂ ਜਿਥੇ ਪਿਛਲੇ ਦਿਨੀਂ ਕੁਝ ਜ਼ਿਲ੍ਹਿਆਂ ਦੇ ਡੀਸੀ ਬਦਲੇ ਹਨ ਤਾਂ ਹੁਣ ਐਂਟੀ ਗੈਂਗਸਟਰ ਟਾਸਕ ਫੋਸਰ ਦਾ ਗਠਨ ਕਰਦਿਆਂ ਤਿੰਨ ਸੀਨੀਅਰ ਅਫ਼ਸਰਾਂ ਨੂੰ ਜਿੰਮੇਵਾਰੀ ਸੌਂਪੀ ਗਈ ਹੈ।

ਪੰਜਾਬ ਸਰਕਾਰ ਵਲੋਂ ਹੁਕਮ ਜਾਰੀ ਕਰਕੇ ਆਈ.ਪੀ.ਐਸ ਪ੍ਰਮੋਦ ਬਾਨ ਸਮੇਤ ਤਿੰਨ ਉਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਆਈ.ਪੀ.ਐਸ ਪ੍ਰਮੋਦ ਬਾਨ ਨੂੰ ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ ਲਗਾਇਆ ਗਿਆ, ਜਦਕਿ ਗੁਰਪ੍ਰੀਤ ਸਿੰਘ ਭੁੱਲਰ ਨੂੰ ਡੀਆਈਜੀ ਐਂਟੀ ਗੈਂਗਸਟਰ ਟਾਸਕ ਫੋਰਸ ਲਗਾਇਆ ਗਿਆ ਹੈ।

ਪੰਜਾਬ ਸਰਕਾਰ ਨੇ ਇੰਨ੍ਹਾਂ ਅਫਸਰਾਂ ਹੱਥ ਸੌਂਪੀ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਕਮਾਨ

ਇਸ ਤੋਂ ਇਲਾਵਾ ਗੁਰਮੀਤ ਸਿੰਘ ਚੌਹਾਨ ਨੂੰ ਏਆਈਜੀ ਐਂਟੀ ਗੈਂਗਸਟਰ ਟਾਸਕ ਫੋਰਸ ਲਗਾਇਆ ਗਿਆ। ਦੱਸ ਦੇਈਏ ਕਿ ਪੰਜਾਬ ਵਿਚ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੋ ਦਿਨ ਪਹਿਲਾਂ ਹੀ ਵੱਡਾ ਫੈਸਲਾ ਲਿਆ ਗਿਆ ਸੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 5 ਅਪ੍ਰੈਲ ਨੂੰ ਐਲਾਨ ਕੀਤਾ ਸੀ ਕਿ ਸੂਬੇ 'ਚ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। ਇਸ ਦੇ ਚੱਲਦੇ ਸ਼ੁਰੂਆਤ ਕਰਦਿਆਂ ਤਿੰਨ ਅਫ਼ਸਰਾਂ ਦੇ ਤਬਾਦਲੇ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਜਿੰਮੇਵਾਰੀ ਸੌਂਪੀ ਗਈ ਹੈ।

ਇਹ ਵੀ ਪੜ੍ਹੋ:ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਮੁੱਖ ਮੰਤਰੀ ਮਾਨ ਵਲੋਂ ਹੁਕਮ ਜਾਰੀ, ਕਿਹਾ...

ABOUT THE AUTHOR

...view details