ਚੰਡੀਗੜ੍ਹ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾਕਟਰ ਐਸ ਕਰੁਣਾ ਰਾਜੂ ਨੇ ਰਾਜਪਾਲ ਨੂੰ ਇੱਕ ਪੱਤਰ ਲਿਖਿਆ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਅਨੁਮਿਤ ਸੋਢੀ ਆਪਣੇ ਸਾਬਕਾ ਮੰਤਰੀ ਪਿਤਾ ਰਾਣਾ ਗੁਰਮੀਤ ਸੋਢੀ ਲਈ ਚੋਣ ਪ੍ਰਚਾਰ ਕਰ ਰਹੇ ਹਨ, ਜੋ ਫਿਰੋਜ਼ਪੁਰ ਤੋਂ ਭਾਜਪਾ ਦੇ ਉਮੀਦਵਾਰ ਹਨ।
ਇਹ ਵੀ ਪੜੋ:ਸੰਗੀਤਕਾਰ ਤੇ ਗਾਇਕ ਬੱਪੀ ਲਹਿਰੀ ਦਾ ਮੁੰਬਈ ਦੇ ਹਸਪਤਾਲ ’ਚ ਦਿਹਾਂਤ
ਇਸ ਮਾਮਲੇ ਵਿੱਚ ਡਾਕਟਰ ਐਸ ਕਰੁਣਾ ਰਾਜੂ ਨੇ ਦੱਸਿਆ ਕਿ ਉਨ੍ਹਾਂ ਨੂੰ ਅਨੁਮਿਤ ਸੋਢੀ ਵਿਰੁੱਧ ਸ਼ਿਕਾਇਤਾਂ ਮਿਲੀਆਂ ਸਨ। ਜਿਸ ਵਿੱਚ ਕਿਹਾ ਗਿਆ ਸੀ ਕਿ ਉਹ ਆਪਣੇ ਅਧਿਕਾਰ ਦੀ ਉਲੰਘਣਾ ਕਰ ਰਿਹਾ ਹੈ। ਉਹ ਆਪਣੇ ਪਿਤਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਿਹਾ ਹੈ। ਸ਼ਿਕਾਇਤ 'ਚ ਭੇਜੀਆਂ ਗਈਆਂ ਤਸਵੀਰਾਂ ਅਤੇ ਵੀਡੀਓ ਤੋਂ ਸਾਬਤ ਹੁੰਦਾ ਹੈ ਕਿ ਅਨੁਮਿਤ ਸੋਢੀ ਚੋਣ ਪ੍ਰਚਾਰ 'ਚ ਹਿੱਸਾ ਲੈ ਰਿਹਾ ਸੀ ਅਤੇ ਸਿਆਸੀ ਗਤੀਵਿਧੀਆਂ ਕਰ ਰਹੀ ਸੀ।