ਚੰਡੀਗੜ੍ਹ: ਕਿਸਾਨ ਅੰਦੋਲਨ ਵਿੱਚ ਆਪਣੀ ਹਿੱਸੇਦਾਰੀ ਪਾ ਰਹੇ ਅਲੱਗ-ਅਲੱਗ ਵਰਗਾਂ ਦੇ ਲੋਕਾਂ ਨੂੰ ਐਨਆਈਏ ਵੱਲੋਂ ਨੋਟਿਸ ਭੇਜੇ ਜਾ ਰਹੇ ਹਨ, ਜਿਸ ਦੀ ਚਾਰੇ ਪਾਸੇ ਨਿਖੇਧੀ ਹੋ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀ ਦਾ ਗਲਤ ਇਸਤੇਮਾਲ ਕਰ ਰਹੀ ਹੈ ਅਤੇ ਜਿਸ ਦਾ ਪੂਰੇ ਵਿਸ਼ਵ ਵਿੱਚ ਗ਼ਲਤ ਸੰਦੇਸ਼ ਜਾ ਰਿਹਾ ਹੈ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਤਿੰਨੇ ਖੇਤੀ ਕਾਨੂੰਨ ਰੱਦ ਕਰੇ ਅਤੇ ਇਸ ਤਰੀਕੇ ਦੇ ਨੋਟਿਸ ਭੇਜਣਾ ਬੰਦ ਕਰੇ।
ਐਨਆਈਆਈ ਵੱਲੋਂ ਭੇਜੇ ਜਾ ਰਹੇ ਨੋਟਿਸਾਂ ਦੀ ਅਕਾਲੀ ਦਲ ਅਤੇ 'ਆਪ' ਨੇ ਕੀਤੀ ਨਿਖੇਧੀ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਪੰਜਾਬ ਵਿਧਾਨ ਸਭਾ ਦੇ ਪੇਸ਼ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਿਸਾਨਾਂ ਦਾ ਸੰਘਰਸ਼ ਹੈ। ਪਹਿਲਾਂ ਵੀ ਕਈ ਵਾਰ ਇਸ ਸੰਘਰਸ਼ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਚੁੱਕੀਆਂ ਹਨ ਤੇ ਕਿਸਾਨਾਂ ਨੂੰ ਵੱਖਵਾਦੀ ਕਿਹਾ ਜਾਂਦਾ ਹੈ।
ਉੱਥੇ ਹੀ ਪੰਜਾਬ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਐਨਆਈਏ ਵੱਲੋਂ ਭੇਜੇ ਨੋਟਿਸਾਂ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਤਰੀਕੇ ਦੇ ਨੋਟਿਸ ਭੇਜ ਕੇ ਕੇਂਦਰ ਸਰਕਾਰ ਗੰਦੀ ਰਾਜਨੀਤੀ ਕਰ ਰਹੀ ਹੈ। ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।