ਪੰਜਾਬ

punjab

ETV Bharat / city

'ਲਾਹਣ' ਫੜ ਕੇ ਕਾਂਗਰਸ ਨਾਲ ਜੁੜੀਆਂ ਡਿਸਟੀਲਰੀਆਂ ਨੂੰ ਰਾਹਤ ਦੇਣ ਦਾ ਯਤਨ: ਚੀਮਾ

ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਸਰਕਾਰ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਵਿੱਚ ਮਾੜੀ ਸਪਿਰਿਟ ਵਰਤੇ ਜਾਣ ਦਾ ਸਪੱਸ਼ਟ ਸਬੂਤ ਹੋਣ ਦੇ ਬਾਵਜੂਦ ਹਾਦਸੇ ਵਾਲੀ ਥਾਂ ਨੇੜਲੀਆਂ 2 ਡਿਸਟੀਲਰੀਆਂ ਖ਼ਿਲਾਫ਼ ਕੋਈ ਵੀ ਕਾਰਵਾਈ ਕਰਨ ਤੋਂ ਇਨਕਾਰੀ ਹੈ।

ਦਲਜੀਤ ਸਿੰਘ ਚੀਮਾ
ਦਲਜੀਤ ਸਿੰਘ ਚੀਮਾ

By

Published : Aug 4, 2020, 9:35 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਮੰਗਲਵਾਰ ਨੂੰ ਦੋਸ਼ ਲਗਾਇਆ ਕਿ ਕਾਂਗਰਸ ਸਰਕਾਰ ਵੱਲੋਂ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਕਾਂਗਰਸੀ ਆਗੂਆਂ ਨਾਲ ਜੁੜੀਆਂ 2 ਡਿਸਟੀਲਰੀਆਂ ਦੀ ਭੂਮਿਕਾ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਦੇਸੀ ਸ਼ਰਾਬ ਬਣਾਉਣ ਵਾਲਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਅਕਾਲੀ ਦਲ ਨੇ ਮੰਗ ਕੀਤੀ ਕਿ ਜਿਹੜੇ ਕਾਂਗਰਸੀ ਆਗੂਆਂ ਦਾ ਨਾਂਅ ਜ਼ਹਿਰੀਲੀ ਸ਼ਰਾਬ ਸਪਲਾਈ ਕਰਨ ਦੇ ਮਾਮਲੇ ਵਿੱਚ ਲਿਆ ਗਿਆ ਹੈ, ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ।

ਵਰਚੁਅਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਿਦਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਸਰਕਾਰ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਵਿੱਚ ਮਾੜੀ ਸਪਿਰਿਟ ਵਰਤੇ ਜਾਣ ਦਾ ਸਪਸ਼ਟ ਸਬੂਤ ਹੋਣ ਦੇ ਬਾਵਜੂਦ ਹਾਦਸੇ ਵਾਲੀ ਥਾਂ ਨੇੜਲੀਆਂ ਦੋ ਡਿਸਟੀਲਰੀਆਂ ਖ਼ਿਲਾਫ਼ ਕੋਈ ਵੀ ਕਾਰਵਾਈ ਕਰਨ ਤੋਂ ਇਨਕਾਰੀ ਹੈ।

ਉਨ੍ਹਾਂ ਕਿਹਾ ਕਿ ਜਿਹੜੀਆਂ 2 ਡਿਸਟੀਲਰੀਆਂ ਦੀ ਭੂਮਿਕਾ ਇਸ ਮਾਮਲੇ ਵਿੱਚ ਆ ਰਹੀ ਹੈ ਉਹਨਾਂ ਵਿੱਚੋਂ ਇੱਕ ਮੁੱਖ ਮੰਤਰੀ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਦੇ ਪਰਿਵਾਰ ਦੀ ਹੈ ਜਦਕਿ ਦੂਜੀ ਕਾਂਗਰਸ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਹੈ। ਉਨ੍ਹਾਂ ਕਿਹਾ ਕਿ ਸਰਨਾ ਪਰਿਵਾਰ ਦੀ ਮਲਕੀਅਤ ਵਾਲੀ ਡਿਸਟੀਲਰੀ ਵਿੱਚੋਂ ਪਹਿਲਾਂ ਹੀ ਟਰੱਕ ਭਰ ਕੇ ਨਜਾਇਜ਼ ਸ਼ਰਾਬ ਫੜੀ ਜਾਣ ਦਾ ਮਾਮਲਾ ਸਾਹਮਣੇ ਆ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਇਨ੍ਹਾਂ ਡਿਸਟੀਲਰੀਆਂ ਨੂੰ ਹਾਲੇ ਤੱਕ ਸੀਲ ਨਹੀਂ ਕੀਤਾ ਗਿਆ ਤੇ ਇਨ੍ਹਾਂ ਕੋਲੋਂ ਬਰਾਮਦ ਹੋਈ ਈਐ ਏ ਦਾ ਕੋਈ ਹਿਸਾਬ ਕਿਤਾਬ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਛਾਪੇਮਾਰੀ ਪਾਰਟੀਆਂ ਲੁਧਿਆਣਾ ਸਮੇਤ ਸੂਬੇ ਦੇ ਹੋਰ ਭਾਗਾਂ ਵਿਚ ਘੁੰਮ ਰਹੀਆਂ ਹਨ ਤਾਂ ਕਿ ਦੇਸੀ ਸ਼ਰਾਬ ਬਣਾਉਣ ਲਈ ਵਰਤੀ ਜਾਂਦੀ 'ਲਾਹਣ' ਫੜੀ ਜਾਵੇ ਤੇ ਲੋਕਾਂ ਦਾ ਅਸਲ ਮਾਮਲੇ ਤੋਂ ਲੋਕਾਂ ਦਾ ਧਿਆਨ ਪਾਸੇ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਇਸ ਘੁਟਾਲੇ ਵਿਚ ਮੁੱਖ ਹਿੱਸੇਦਾਰ ਕੌਣ ਹਨ ਮੰਤਰੀ ਤੇ ਵਿਧਾਇਕ ਅਤੇ ਇਸ ਵਿੱਚ ਮੁੱਖ ਮੰਤਰੀ ਨਿਵਾਸ ਦੀ ਕੀ ਭੂਮਿਕਾ ਹੈ।

ABOUT THE AUTHOR

...view details