ਚੰਡੀਗੜ੍ਹ: ਟੋਕੀਓ ਪੈਰਾਲੰਪਿਕਸ ਵਿੱਚ ਪੈਰਾ ਅਥਲੀਟ ਪ੍ਰਵੀਨ ਕੁਮਾਰ ਨੇ ਚਾਂਦੀ ਦਾ ਤਗਮਾ ਜਿੱਤਿਆ। ਦੱਸ ਦਈਏ ਕਿ ਨੋਇਡਾ ਦੇ 18 ਸਾਲਾ ਪ੍ਰਵੀਨ ਨੇ ਪੁਰਸ਼ਾਂ ਦੀ ਉੱਚੀ ਛਾਲ ਟੀ 44 ਸ਼੍ਰੇਣੀ ਵਿੱਚ 2.07 ਮੀਟਰ ਛਾਲ ਮਾਰ ਕੇ ਦੂਜਾ ਸਥਾਨ ਹਾਸਲ ਕੀਤਾ ਹੈ। ਮੌਜੂਦਾ ਪੈਰਾਲਿੰਪਿਕਸ ਵਿੱਚ ਭਾਰਤ ਨੇ ਹੁਣ ਤੱਕ 11 ਮੈਡਲ ਜਿੱਤੇ ਹਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵੀਨ ਕੁਮਾਰ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ #TokyoParalympics ’ਚ ਪੁਰਸ਼ਾਂ ਦੀ ਉੱਚੀ ਛਾਲ ਮੁਕਾਬਲੇ ’ਚ ਚਾਂਦੀ ਦਾ ਤਮਗਾ ਜਿੱਤਣ ’ਤੇ ਪ੍ਰਵੀਨ ਕੁਮਾਰ ਨੂੰ ਵਧਾਈ। ਬਹੁਤ ਵਧੀਆ ਕੀਤਾ। ਸਾਨੂੰ ਸਾਰਿਆਂ ਨੂੰ ਤੁਹਾਡੇ ’ਤੇ ਮਾਣ ਹੈ।