ਚੰਡੀਗੜ੍ਹ: ਸ਼ਹਿਰ ਦੇ ਸੈਕਟਰ 28 ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਬੈਠਕ ਹੋਈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਸ ਬੈਠਕ ਦੀ ਅਗਵਾਈ ਕੀਤੀ। ਦਲਜੀਤ ਚੀਮਾ ਸਣੇ ਕਈ ਅਕਾਲੀ ਲੀਡਰ ਮੌਕੇ ਬੈਠਕ 'ਚ ਮੌਜੂਦ ਰਹੇ।
ਲੋਕਾਂ ਨੂੰ ਗੁਮਰਾਹ ਕਰ ਰਹੀ ਕਾਂਗਰਸ ਤੇ ਆਮ ਆਦਮੀ ਪਾਰਟੀ: ਦਲਜੀਤ ਚੀਮਾ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਚੀਮਾ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਉੱਤੇ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੁਮਰਾਹ ਕਰਕੇ ਕਾਂਗਰਸ ਤੇ ਆਮ ਆਦਮੀ ਪਾਰਟੀ ਨਹੀਂ ਬੱਚ ਸਕਦੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਸ਼ਾਂਤ ਕਿਸ਼ੋਰ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ "ਆਪ" 'ਚ ਸ਼ਾਮਲ ਕਰਵਾਉਣ ਨੂੰ ਇੱਕ ਸਿਆਸਤ ਦੀ ਦੁਕਾਨਦਾਰੀ ਦੱਸਿਆ।
ਇਸ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਦਲਜੀਤ ਚੀਮਾ ਨੇ ਪ੍ਰਸ਼ਾਂਤ ਕਿਸ਼ੋਰ ਅਤੇ ਨਵਜੋਤ ਸਿੰਘ ਸਿੱਧੂ ਉੱਤੇ ਜਮ ਕੇ ਨਿਸ਼ਾਨ ਸਾਧੇ। ਨਵਜੋਤ ਸਿੰਘ ਸਿੱਧੂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਕਰਵਾਉਣ ਨੂੰ ਲੈ ਕੇ ਵਿਚੋਲਗੀ ਕਰ ਰਹੇ ਪ੍ਰਸ਼ਾਂਤ ਕਿਸ਼ੋਰ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਪ੍ਰਸ਼ਾਂਤ ਕਿਸ਼ੋਰ ਨਾ ਤਾਂ ਮੁੜ ਕਾਂਗਰਸ ਲਈ ਕੰਮ ਨਹੀਂ ਕਰਨਾ ਚਾਹੁੰਦੇ ਹਨ। ਉਹ ਨਵਜੋਤ ਸਿੰਘ ਦੇ ਨਾਂਅ 'ਤੇ ਰਾਜਨੀਤੀ ਕਰ ਆਪਣੀ ਸਿਆਸਤ ਦੀ ਦੁਕਾਨਦਾਰੀ ਕਰ ਰਹੇ ਹਨ।
ਦਲਜੀਤ ਚੀਮਾ ਨੇ ਕਾਂਗਰਸ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਆਖਿਆ ਕਿ ਪੰਜਾਬ ਸਰਕਾਰ ਮਹਿਜ਼ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਸਰਕਾਰ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ 'ਚ ਅਸਮਰਥ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਕੋਲ ਕੋਈ ਰਾਹ ਨਹੀਂ ਹੈ। ਉਨ੍ਹਾਂ ਕਿ ਆਉਣ ਵਾਲੇ ਸਮੇਂ ਦੀਆਂ ਚੋਣਾਂ ਦੌਰਾਨ ਕਾਂਗਰਸ ਨੂੰ ਹਾਰ ਦਾ ਮੂੰਹ ਵੇਖਣਾ ਪੈ ਸਕਦਾ ਹੈ, ਜੇਕਰ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕਦੀ ਸੀ ਤਾਂ ਉਨ੍ਹਾਂ ਨੂੰ ਅਜਿਹੇ ਵਾਅਦੇ ਨਹੀਂ ਕਰਨੇ ਚਾਹੀਦੇ ਸਨ। ਬੈਠਕ ਬਾਰੇ ਦੱਸਦੇ ਹੋਏ ਚੀਮਾ ਨੇ ਕਿਹਾ ਕਿ ਇਸ ਬੈਠਕ 'ਚ ਸੂਬਾ ਸਰਕਾਰ ਨੂੰ ਬੀਜ ਘੁਟਾਲੇ ਸਣੇ ਵੱਖ-ਵੱਖ ਮੁੱਦਿਆਂ ਉੱਤੇ ਘੇਰਨ ਦੀ ਰਣਨੀਤੀ ਤਿਆਰ ਕੀਤੀ ਗਈ।