ਚੰਡੀਗੜ੍ਹ : ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਸਰਕਾਰ ਦੇ ਆਖਰੀ ਬਜਟ ਬਾਰੇ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਬਜਟ ਵਧੀਆ ਤੇ ਪੰਜਾਬ ਦੇ ਹਿਤ ਵਿੱਚ ਹੈ। ਉਨ੍ਹਾਂ ਕਿਹਾ ਕਿ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਸਫ਼ਰ ਮੁਫ਼ਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਦਿਹਾਤੀ ਹਲਕੇ ਸ਼ਹੀਦ ਭਗਤ ਸਿੰਘ ਟੈਕਨੀਕਲ ਕਾਲਜ ਨੂੰ ਯੂਨੀਵਰਸਿਟੀ ਦਾ ਦਰਜਾ ਦੇਣ ਤੋਂ ਇਲਾਵਾ ਉਨ੍ਹਾਂ ਦੇ ਹਲਕੇ ਵਿੱਚ ਰੋਇੰਗ ਅਕੈਡਮੀ ਦਿੱਤੀ ਗਈ ਹੈ ਜਿਥੇ ਦਿਹਾਤੀ ਬੱਚਿਆਂ ਨੂੰ ਸਹੂਲਤਾਂ ਮਿਲਣਗੀ।
ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਵੱਲੋਂ ਚੁੱਕੇ ਸਵਾਲ 'ਤੇ ਪਲਟਵਾਰ ਕਰਦਿਆਂ ਵਿਧਾਇਕ ਨੇ ਕਿਹਾ ਕਿ ਵਿਰੋਧੀ ਧਿਰਾਂ ਦਾ ਕੰਮ ਹੀ ਵਿਰੋਧ ਕਰਨਾ ਹੁੰਦਾ ਹੈ ਲੇਕਿਨ ਗਰਾਊਂਡ ਤੇ ਜਾ ਕੇ ਲੋਕਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।