ਚੰਡੀਗੜ੍ਹ:ਲੁਧਿਆਣਾ ਜ਼ਿਲ੍ਹਾ ਕਚਹਿਰੀ ’ਚ ਹੋਏ ਧਮਾਕੇ (Ludhiana District Court Blast) ਤੋਂ ਬਾਅਦ ਪੰਜਾਬ ਦੀ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ ਤੇ ਵਿਰੋਧੀ ਧਿਰਾਂ ਵੱਲੋਂ ਪੰਜਾਬ ਸਰਕਾਰ ’ਤੇ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਪੰਜਾਬ ਭਾਜਪਾ ਵੱਲੋਂ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ, ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਲੁਧਿਆਣਾ ਬੰਬ ਧਮਾਕਾ (Ludhiana District Court Blast) ਪੰਜਾਬ ਸਰਕਾਰ ਦੀ ਵੱਡੀ ਨਾਕਾਮੀ ਨੂੰ ਦਰਸਾਉਂਦਾ ਹੈ।
ਇਹ ਵੀ ਪੜੋ:Ludhiana District Court Blast: ਜਲੰਧਰ ਦੇ ਦਿਹਾਤੀ ਇਲਾਕਿਆਂ ਵਿੱਚ ਧਾਰਾ 144 ਲਾਗੂ
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਚਿਤਾਵਨੀ ਦੇ ਬਾਵਜੂਦ ਸਰਕਾਰੀ ਏਜੰਸੀਆਂ ਨਾਕਾਮ ਸਾਬਤ ਹੋਈਆਂ ਹਨ। ਉਹਨਾਂ ਨੇ ਕਿਹਾ ਕਿ ਇਹ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਕਿਹੜੀਆਂ ਤਾਕਤਾਂ ਹਨ ਜੋ ਇਹ ਸਭ ਵਿਉਂਤ ਬਣਾ ਰਹੀਆਂ ਹਨ, ਉਹ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰ ਰਹੀਆਂ ਹਨ ਜਿਸ ਬਾਰੇ ਜਾਂਚ ਹੋਣੀ ਚਾਹੀਦੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਨਵਜੋਤ ਸਿੰਘ ਸਿੱਧੂ ਦੇ ਬਿਆਨ ਇਸ ਵਿਸ਼ੇ 'ਤੇ ਰਾਜਨੀਤੀ ਕਰ ਰਹੇ ਹਨ।
ਚੋਣਾਂ ਨੇੜੇ ਆਉਂਦੇ ਹੀ ਹੁੰਦੇ ਨੇ ਬੰਬ ਧਮਾਕੇ ਤੇ ਬੇਅਦਬੀਆਂ
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਹੀ ਪੰਜਾਬ ਵਿੱਚ ਚੋਣਾਂ ਨੇੜੇ ਆਉਂਦੀਆਂ ਹਨ ਉਦੋਂ ਹੀ ਸੂਬੇ ਵਿੱਚ ਬੰਬ ਧਮਾਕੇ ਤੇ ਬੇਅਦਬੀਆਂ ਹੋਣੀਆਂ ਸ਼ੁਰੂ ਹੋ ਜਾਦੀਆਂ ਹਨ। ਉਹਨਾਂ ਨੇ ਕਿਹਾ ਕਿ ਇਸ ਦੀ ਨਿਰਪੱਖ ਤੇ ਜਲਦ ਤੋਂ ਜਲਦ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜ਼ਿੰਮੇਵਾਰੀ ਲੈਣ।
ਕੇਂਦਰ ਨੇ ਕੈਪਟਨ ਦੇ ਕਹਿਣ 'ਤੇ ਹੀ BSF ਦਾ ਘੇਰਾ ਵਧਾਇਆ