ਨਵੀਂ ਦਿੱਲੀ: ਕਾਂਗਰਸ ਨੇ ਰਾਜ ਸਭਾ ਸੰਸਦ ਮੈਂਬਰ ਦੀਪੇਂਦਰ ਹੁੱਡਾ ਅਤੇ ਪਾਰਟੀ ਦੇ ਆਗੂ ਰਾਜੀਵ ਸ਼ੁਕਲਾ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਨੇ ਦੋਹਾਂ ਆਗੂਆਂ ਨੂੰ ਪੰਜਾਬ ’ਚ ਪਾਰਟੀ ਦਾ ਵਿਸ਼ੇਸ਼ ਆਬਜ਼ਰਵਰ ਨਿਯੁਕਤ ਕੀਤਾ ਹੈ।
ਕੇ. ਸੀ. ਵੇਣੂਗੋਪਾਲ ਨੇ ਇਸ ਸਬੰਧ ਵਿਚ ਇਕ ਚਿੱਠੀ ਜਾਰੀ ਕੀਤੀ ਹੈ। ਦੋਵੇਂ ਆਗੂ ਇਕ-ਦੋ ਦਿਨਾਂ ਵਿਚ ਜ਼ਿੰਮੇਵਾਰੀਆਂ ਸੰਭਾਲ ਲੈਣਗੇ।
ਦੱਸ ਦੇਈਏ ਕਿ ਰੋਹਤਕ ਤੋਂ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੇ ਕਾਂਗਰਸ ਦੇ ਮੌਜੂਦਾ ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ ਪਿਛਲੇ ਕਾਫੀ ਸਮੇਂ ਤੋਂ ਉੱਤਰ ਪ੍ਰਦੇਸ਼ ’ਚ ਪ੍ਰਿਯੰਕਾ ਗਾਂਧੀ ਨਾਲ ਚੋਣ ਪ੍ਰਚਾਰ ਕਰਨ ’ਚ ਜੁੱਟੇ ਹਨ। ਉੱਥੇ ਹੀ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੀ ਉੱਥੇ ਪ੍ਰਚਾਰ ’ਚ ਜੁੱਟੇ ਹਨ।