ਚੰਡੀਗੜ੍ਹ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਸੁਨੀਲ ਜਾਖੜ ਦੇ ਅਸਤੀਫੇ ਨੂੰ ਨਾ ਮਨਜ਼ੂਰ ਕਰ ਦਿੱਤਾ ਹੈ। ਪੰਜਾਬ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੋਨਿਆ ਗਾਂਧੀ ਨੇ ਲਿਖਿਤ 'ਚ ਪੱਤਰ ਜਾਰੀ ਕਰਕੇ ਸੁਨੀਲ ਜਾਖੜ ਦੀ ਪ੍ਰਧਾਨਗੀ ਤੋਂ ਅਸਤੀਫਾ ਨਾ ਮਨਜ਼ੂਰ ਕੀਤਾ ਹੈ। ਉਨ੍ਹਾਂ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਸੁਨੀਲ ਜਾਖੜ ਪ੍ਰਧਾਨਗੀ ਦੇ ਅਹੁਦੇ 'ਤੇ ਬਣੇ ਰਹਿਣਗੇ। ਆਸ਼ਾ ਕੁਮਾਰੀ ਨੇ ਦੱਸਿਆ ਕਿ ਸੋਨੀਆ ਗਾਂਧੀ ਸੁਨੀਲ ਜਾਖੜ ਦੇ ਕੰਮਾਂ ਤੋਂ ਖੁਸ਼ ਹਨ, ਇਸ ਲਈ ਉਨ੍ਹਾਂ ਨੇ ਅਸਤੀਫ਼ਾ ਨਾ ਮਨਜ਼ੂਰ ਕਰਦੇ ਹੋਏ ਉਨ੍ਹਾਂ ਨੂੰ ਅਹੁਦੇ 'ਤੇ ਬਣੇ ਰਹਿਣ ਦੇ ਹੁਕਮ ਦਿੱਤੇ ਹਨ।
ਸੁਨੀਲ ਜਾਖੜ ਦਾ ਅਸਤੀਫ਼ਾ ਨਾ ਮਨਜ਼ੂਰ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਲਿਖਿਤ 'ਚ ਪੱਤਰ ਜਾਰੀ ਕਰਕੇ ਸੁਨੀਲ ਜਾਖੜ ਦਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨਗੀ ਤੋਂ ਅਸਤੀਫ਼ੇ ਨੂੰ ਨਾ ਮਨਜ਼ੂਰ ਕੀਤਾ ਹੈ। ਆਸ਼ਾ ਕੁਮਾਰੀ ਨੇ ਦੱਸਿਆ ਕਿ ਸੋਨੀਆ ਗਾਂਧੀ ਸੁਨੀਲ ਜਾਖੜ ਦੇ ਕੰਮਾਂ ਤੋਂ ਖੁਸ਼ ਹਨ।
ਸੁਨੀਲ ਜਾਖੜ ਨੇ ਕਾਂਗਰਸ ਹਾਈਕਮਾਂਡ ਦੇ ਫ਼ੈਸਲਿਆਂ ਨੂੰ ਲਾਗੂ ਕਰਵਾਉਣ ਲਈ ਪਾਰਟੀ ਵਿਧਾਇਕਾਂ, ਸੰਸਦ ਮੈਂਬਰਾਂ, ਜ਼ਿਲ੍ਹਾ ਪ੍ਰਧਾਨਾਂ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਡੈਲੀਗੇਟਾਂ ਦੀ ਅਹਿਮ ਮੀਟਿੰਗ 17 ਸਤੰਬਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਭਵਨ ਚੰਡੀਗੜ੍ਹ ਵਿੱਚ ਬੁਲਾਈ ਹੈ।
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਕਾਫੀ ਨਿਰਾਸ਼ਾਜਨਕ ਰਿਹਾ ਸੀ। ਸੁਨੀਲ ਜਾਖੜ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਹਾਰਨ ਮਗਰੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਆਗਾਮੀ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਨੇ ਜਾਖੜ ਨੂੰ ਇੱਕ ਬਾਰ ਮੁੜ ਚੋਣਾਂ ਦੇ ਮੈਦਾਨ ਵਿੱਚ ਡਟਣ ਲਈ ਕਿਹਾ ਹੈ।