ਚੰਡੀਗੜ੍ਹ: ਕਾਂਗਰਸ ਆਗੂ ਜੈਵੀਰ ਸ਼ੇਰਗਿੱਲ ਨੇ ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਿਸ ਸਬੰਧੀ ਜੈਵੀਰ ਵਲੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜਿਆ ਗਿਆ ਹੈ।
ਸ਼ੇਰਗਿੱਲ ਨੇ ਸੋਨੀਆ ਗਾਂਧੀ ਨੂੰ ਭੇਜੇ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਕਿਹਾ ਹੈ ਕਿ ਮੈਨੂੰ ਇਹ ਦੱਸਦੇ ਹੋਏ ਅਫ਼ਸੋਸ ਹੋ ਰਿਹਾ ਹੈ ਕਿ ਫੈਸਲੇ ਲੈਣਾ ਹੁਣ ਜਨਤਾ ਅਤੇ ਦੇਸ਼ ਦੇ ਹਿੱਤਾਂ ਲਈ ਨਹੀਂ ਰਿਹਾ ਹੈ, ਸਗੋਂ ਇਹ ਉਨ੍ਹਾਂ ਲੋਕਾਂ ਦੇ ਸੁਆਰਥੀ ਹਿੱਤਾਂ ਤੋਂ ਪ੍ਰਭਾਵਿਤ ਹੈ, ਜੋ ਗ਼ੁੱਸੇ ਵਿੱਚ ਉਲਝੇ ਹੋਏ ਹਨ ਅਤੇ ਲਗਾਤਾਰ ਜ਼ਮੀਨੀ ਹਕੀਕਤ ਨੂੰ ਨਜ਼ਰਅੰਦਾਜ਼ ਕਰ ਰਹੇ ਹਨ।