ਚੰਡੀਗੜ੍ਹ. ਦੀਪ ਸਿੱਧੂ ਦੀ ਸੜਕ ਹਾਦਸੇ 'ਚ ਹੋਈ ਮੌਤ ਤੋਂ ਬਾਅਦ ਹੁਣ ਸਵਾਲ ਉੱਠਣ ਲੱਗ ਪਏ ਹਨ। ਭੁਲੱਥ ਤੋਂ ਐੱਮ.ਐਲ.ਏ. ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਦੁੱਖ ਜਤਾਂਦਿਆ ਕਿਹਾ ਹੈ ਕਿ ਇਸ ਹਾਦਸੇ ਦੀ ਜਾਂਚ ਲਾਜਮੀ ਕੀਤੀ ਜਾਣੀ ਚਾਹੀਦੀ ਹੈ। ਇਹ ਪਤਾ ਲੱਗਣਾ ਚਾਹੀਦਾ ਹੈ ਕਿ ਇਹ ਕੋਈ ਸਾਜਿਸ਼ ਹੈ ਜਾਂ ਸੜਕ ਹਾਦਸਾ ਹੈ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਦੀਪ ਸਿੱਧੂ ਪੰਜਾਬ ਦਾ ਬੌਧਿਕ ਨੌਜਵਾਨ ਸੀ।
ਦੀਪ ਸਿੱਧੂ ਦੀ ਸੜਕ ਹਾਦਸੇ 'ਚ ਹੋਈ ਮੌਤ 'ਤੇ ਉੱਠਣ ਲੱਗੇ ਸਵਾਲ - ਦੀਪ ਸਿੱਧੂ
ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਦੁੱਖ ਜਤਾਂਦਿਆ ਕਿਹਾ ਹੈ ਕਿ ਇਸ ਹਾਦਸੇ ਦੀ ਜਾਂਚ ਲਾਜਮੀ ਕੀਤੀ ਜਾਣੀ ਚਾਹੀਦੀ ਹੈ। ਪਤਾ ਲੱਗਣਾ ਚਾਹੀਦਾ ਹੈ ਕਿ ਇਹ ਕੋਈ ਸਾਜਿਸ਼ ਹੈ ਜਾਂ ਸੜਕ ਹਾਦਸਾ ਹੈ।
ਦੀਪ ਸਿੱਧੂ ਦੀ ਸੜਕ ਹਾਦਸੇ 'ਚ ਹੋਈ ਮੌਤ ਤੇ ਉਂੱਠਣ ਲੱਗੇ ਸਵਾਲ
ਦੀਪ ਸਿੱਧੂ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ ਤੋਂ ਬਾਅਦ ਲੋਕ ਜਾਣਨਾ ਚਾਹੁੰਦੇ ਹਨ ਕਿ ਇਸ ਹਾਦਸੇ ਦਾ ਕੀ ਕਾਰਨ ਸੀ। ਹੁਣ ਤੱਕ ਪੁਲਿਸ ਤੋਂ ਜਾਣਕਾਰੀ ਮਿਲੀ ਹੈ ਕਿ ਜਿਸ ਕਾਰ 'ਚ ਦੀਪ ਸਿੱਧੂ ਸਨ, ਉਸ ਵਿੱਚੋਂ ਸ਼ਰਾਬ ਦੀਆਂ ਬੋਤਲਾਂ ਬਰਾਮਦ ਹੋਈਆਂ ਹਨ। ਜਾਂਚ ਕਰ ਰਹੇ ਐਸਪੀ ਰਾਹੁਲ ਸ਼ਰਮਾ ਨੇ ਦੱਸਿਆ ਕਿ ਦੀਪ ਸਿੱਧੂ ਦੀ ਕਾਰ ਵਿੱਚੋਂ ਸ਼ਰਾਬ ਦੀਆਂ ਬੋਤਲਾਂ ਮਿਲੀਆਂ ਹਨ। ਪਰ ਹੁਣ ਤੱਕ ਪੋਸਟ ਮਾਰਟਮ ਦੀ ਰਿਪੋਰਟ ਨਹੀਂ ਆਈ ਹੈ। ਇਸ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਹਾਦਸੇ ਦਾ ਅਸਲ ਕੀ ਕਾਰਨ ਸੀ।